ਬਲਬੀਰ ਸਿੰਘ ਸਿੱਧੂ ਨੇ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ
ਲੋਕ ਵਿਰੋਧੀ ਨੀਤੀਆਂ ਨਾਲ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲੀ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਅੱਜ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ: ਸਿੱਧੂ
20 ਜਨਵਰੀ 2026, ਮੋਹਾਲੀ
ਅੱਜ ਸੈਕਟਰ-66 ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਸ. ਬਲਬੀਰ ਸਿੰਘ ਸਿੱਧੂ ਦੀ ਲੋਕ-ਹਿਤੈਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਹੀ ਇਕੱਲੀ ਪਾਰਟੀ ਹੈ ਜੋ ਹਰ ਵਰਗ ਦੀ ਆਵਾਜ਼ ਬਣ ਕੇ ਖੜੀ ਹੈ ਅਤੇ ਲੋਕ ਵਿਰੋਧੀ ਨੀਤੀਆਂ ਨਾਲ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲੀ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਅੱਜ ਲੋਕ ਇਕਜੁੱਟ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਇਹ ਲਹਿਰ ਹੋਰ ਤੇਜ਼ ਹੋਵੇਗੀ।
ਬਲਬੀਰ ਸਿੰਘ ਸਿੱਧੂ ਨੇ ਹਰਜੀਤ ਅਬਰਾਵਾਂ, ਮੁਕੇਸ਼ ਕੁਮਾਰ, ਅਵਤਾਰ ਕੌਰ, ਮਨਜੀਤ ਸਿੰਘ, ਬਿਜਲੀ ਬੋਰਡ ਤੋਂ ਰਿਟਾਇਰਡ ਕੁਲਵੰਤ ਸਿੰਘ, ਪਿੰਦਰ ਕੌਰ ਪਤਨੀ ਕੁਲਵੰਤ ਸਿੰਘ, ਸੁਰੇਸ਼ ਚੰਦ ਸਕਸੈਨਾ, ਰਾਜ ਕੁਮਾਰ ਰੈਡੀ, ਹਿੰਮਤ ਕੁਮਾਰ ਰੈਡੀ, ਰਜਿੰਦਰ ਮੈਨੀ (Superintendent PSEB), ਸੁਖਦੇਵ ਕੌਰ, ਮਨਜੀਤ ਕੌਰ, ਸੀਤਾ ਜੀ, ਡੀ. ਸੀ. ਦਫ਼ਤਰ ਤੋਂ ਰਿਟਾਇਰਡ ਸੁਪਰਡੈਂਟ ਕੁਲਦੀਪ ਚੰਦ ਅਤੇ PSPCL ਤੋਂ ਰਿਟਾਇਰਡ ਮਨਿੰਦਰ ਕੌਰ ਪਤਨੀ ਕੁਲਦੀਪ ਚੰਦ ਆਦਿ ਨੂੰ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।
ਇਸ ਮੌਕੇ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਤਜਰਬੇਕਾਰ, ਸੇਵਾ-ਭਾਵੀ ਅਤੇ ਸਮਾਜ ਨਾਲ ਡੂੰਘੀ ਜੁੜਤ ਰੱਖਣ ਵਾਲੇ ਲੋਕਾਂ ਦਾ ਕਾਂਗਰਸ ਵਿੱਚ ਆਉਣਾ ਇਸ ਗੱਲ ਦਾ ਸਬੂਤ ਹੈ ਕਿ ਪਾਰਟੀ ਦੀਆਂ ਨੀਤੀਆਂ ਅਤੇ ਸੰਘਰਸ਼ ਭਰੀ ਸੋਚ ਨੂੰ ਲੋਕਾਂ ਦਾ ਭਰੋਸਾ ਮਿਲ ਰਿਹਾ ਹੈ।
ਸਿੱਧੂ ਨੇ ਕਿਹਾ ਕਿ ਇਸ ਸ਼ਮੂਲੀਅਤ ਨਾਲ ਸੈਕਟਰ-66 ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਗਈ ਹੈ ਅਤੇ ਇਹ ਸਪਸ਼ਟ ਸੰਕੇਤ ਹੈ ਕਿ ਲੋਕ ਹੁਣ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਬਣਦਾ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸਿਰਫ਼ ਸਿਆਸੀ ਮੰਚ ਹੀ ਨਹੀਂ, ਬਲਕਿ ਸੇਵਾ, ਸੰਘਰਸ਼ ਅਤੇ ਲੋਕ-ਭਲਾਈ ਦੀ ਵਿਚਾਰਧਾਰਾ ਹੈ। ਪਾਰਟੀ ਵਿੱਚ ਨਵੇਂ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰਪਣ ਅਨੁਸਾਰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਤਾਂ ਜੋ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾ ਸਕਣ।
ਸ਼ਮੂਲੀਅਤ ਸਮਾਗਮ ਦੌਰਾਨ ਮੌਜੂਦ ਲੋਕਾਂ ਨੇ ਇਕਸੁਰ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਮਹਿੰਗਾਈ, ਬੇਰੁਜ਼ਗਾਰੀ ਅਤੇ ਬੁਨਿਆਦੀ ਸੁਵਿਧਾਵਾਂ ਦੀ ਘਾਟ ਕਾਰਨ ਆਮ ਆਦਮੀ ਤੰਗ ਆ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸ. ਬਲਬੀਰ ਸਿੰਘ ਸਿੱਧੂ ਵੱਲੋਂ ਸਿਹਤ, ਵਿਕਾਸ ਅਤੇ ਲੋਕ-ਭਲਾਈ ਦੇ ਖੇਤਰ ਵਿੱਚ ਕੀਤੇ ਗਏ ਕੰਮ ਅੱਜ ਵੀ ਲੋਕਾਂ ਲਈ ਪ੍ਰੇਰਣਾ ਹਨ, ਜਿਸ ਕਾਰਨ ਉਹ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕੱਠੇ ਹੋ ਕੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰਨ ਦਾ ਫੈਸਲਾ ਕਰ ਰਹੇ ਹਨ।
ਸਿੱਧੂ ਨੇ ਕਿਹਾ ਕਿ ਇਸ ਇਕੱਠ ਨਾਲ ਇਲਾਕੇ ਵਿੱਚ ਕਾਂਗਰਸ ਦੀ ਲਹਿਰ ਨੂੰ ਨਵਾਂ ਜੋਸ਼ ਮਿਲਿਆ ਹੈ ਅਤੇ ਵਿਰੋਧੀਆਂ ਲਈ ਇਹ ਇੱਕ ਸਪਸ਼ਟ ਚੇਤਾਵਨੀ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਸਹੀ ਚੋਣ ਕਰਨਗੇ।
ਇਸ ਮੌਕੇ ਤਜਿੰਦਰ ਸਿੰਘ ਮਾਵੀ, ਮਾਸਟਰ ਚਰਨ ਸਿੰਘ, MC ਜਸਬੀਰ ਸਿੰਘ ਮਾਣਕਪੁਰ, ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ, ਡਾ. ਕਰਮਜੀਤ ਸਿੰਘ ਸਿੱਧੂ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ (ਰੂਬੀ), ਮਾਨ ਸਾਬ੍ਹ, ਭੁਪਿੰਦਰ ਸਿੰਘ ਤੇ ਮੁਲਾਜ਼ਮ ਆਗੂ ਭੁਪਿੰਦਰ ਸ਼ਰਮਾ ਜੀ ਹਾਜ਼ਰ ਸਨ।