ਬਹੁਜਨ ਸਮਾਜ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਗੁਰਦਾਸਪੁਰ ਦੀ 29 ਦੀਆਂ 29 ਵਾਰਡਾਂ ਤੇ ਉਤਾਰੇਗੀ ਉਮੀਦਵਾਰ
ਸੁਰਿੰਦਰ ਚੌਧਰੀ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜੇਪੀ ਭਗਤ ਲੋਕ ਸਭਾ ਇੰਚਾਰਜ ਨਿਯੁਕਤ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ 2 May 2026
ਬਹੁਜਨ ਸਮਾਜ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਗੁਰਦਾਸਪੁਰ ਸ਼ਹਿਰ ਦੀਆਂ 29 ਦੀਆਂ 29 ਵਾਰਡਾਂ ਤੇ ਆਪਣੇ ਉਮੀਦਵਾਰ ਉਤਾਰੇਗੀ । ਅੱਜ ਜ਼ਿਲ੍ਾ ਪ੍ਰਧਾਨ ਦੇ ਤੌਰ ਤੇ ਸੁਰਿੰਦਰ ਚੌਧਰੀ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਦੇ ਤੌਰ ਤੇ ਜੇਪੀ ਭਗਤ ਦੀ ਨਿਯੁਕਤੀ ਤੋਂ ਬਾਅਦ ਜਿਲਾ ਇਕਾਈ ਵੱਲੋਂ ਇੱਕ ਐਲਾਨ ਕੀਤਾ ਗਿਆ ਹੈ । ਨਵੇਂ ਜਿਲ੍ਹਾ ਪੱਧਰੀ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਜਿਲੇ ਅਤੇ ਲੋਕ ਸਭਾ ਹਲਕੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਲਗਭਗ ਸਾਰੀਆਂ ਹੀ ਸੀਟਾਂ ਤੇ ਨਗਰ ਕੌਂਸਲ ਚੋਣਾਂ ਲੜੀਆਂ ਜਾਣਗੀਆਂ ਤੇ ਨਾਲ ਹੀ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਬਹੁਜਨ ਸਮਾਜ ਪਾਰਟੀ ਦੇ ਹਾਈ ਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਜਿਲੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰ ਉਤਾਰੇ ਜਾਣਗੇ ।
ਉੱਥੇ ਹੀ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਚੌਧਰੀ ਅਤੇ ਲੋਕ ਸਭਾ ਹਲਕਾ ਇੰਚਾਰਜ ਜੇਪੀ ਭਗਤ ਨੇ ਕਿਹਾ ਕਿ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਪਰਖ ਕੇ ਦੇਖ ਲਿਆ ਹੈ ਤੇ ਸਾਰੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ । ਹੁਣ ਇਹਨਾਂ ਪਾਰਟੀਆਂ ਦੇ ਬਦਲ ਦੇ ਤੌਰ ਤੇ ਬਹੁਜਨ ਸਮਾਜ ਪਾਰਟੀ ਉਭਰ ਕੇ ਸਾਹਮਣੇ ਆਏਗੀ ।
Click to Follow Babushahi Facebook page →