ਬਾਬਾ ਬਲਬੀਰ ਸਿੰਘ ਨੇ ਭਗਵੰਤ ਸਿੰਘ ਦਿਲਾਵਰੀ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰਾ ਦੁਖ ਪ੍ਰਗਟਾਇਆ
ਸ੍ਰੀ ਅਨੰਦਪੁਰ ਸਾਹਿਬ:- 08 ਜਨਵਰੀ ( ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਗਵੰਤ ਸਿੰਘ ਦਿਲਾਵਰੀ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੈਰਿਸ ‘ਚ ਭਾਰਤੀ ਰਾਜਦੂਤ ਤੇ ਸਾਬਕਾ ਪਹਿਲੇ ਸਕੱਤਰ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਸਰਪ੍ਰਸਤ ਅਤੇ ਤਪੋਵਨ ਆਸ਼ਰਮ ਅਮਰਾਵਤੀ ਮਹਾਰਾਸ਼ਟਰ ਦੇ ਸਾਬਕਾ ਮੁਖੀ ਭਗਵੰਤ ਸਿੰਘ ਦਿਲਾਵਰੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਉਹ ਸਿੱਖੀ ਅਸੂਲਾਂ ਅਤੇ ਮਨੁੱਖਤਾ ਦੀ ਸੇਵਾ ਦੇ ਕਾਰਜ ਕਰਦੇ ਰਹੇ ਕੁਸ਼ਟ ਰੋਗੀਆਂ ਦੀ ਸੇਵਾ ਕਰਕੇ ਜੀਵਨ ਬਤੀਤ ਕੀਤਾ ਉਹਨਾਂ ਨੇ ਬਹੁਤ ਸਾਰੀਆਂ ਕਿਤਾਬਾਂ ਵੀ ਸਮਾਜ ਦੀ ਝੋਲੀ ਪਾਈਆਂ ਉਹਨਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮਾਜ ਨੂੰ ਬਹੁਤ ਘਾਟਾ ਪਿਆ ਹੈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਰਿਸ਼ਤੇਦਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।