ਬਾਬਾ ਫ਼ਰੀਦ ਮੈਮੋਰੀਅਲ ਐਂਡ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਮਜ਼ਦੂਰ ਦਿਵਸ ਮਨਾਇਆ
ਦਲਜੀਤ ਕੌਰ
ਲੌਂਗੋਵਾਲ, 1 ਮਈ 2026: ਅੱਜ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕੀ ਅੱਜ ਮਜ਼ਦੂਰ ਦਿਵਸ ਮੌਕੇ ਕਮਲਦੀਪ ਕੌਰ ਬਾਘਾ ਪੁਰਾਣਾ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੂਡੈਂਟ ਯੂਨੀਅਨ ਨੇ ਮਜ਼ਦੂਰਾਂ ਦੀ ਹੋ ਰਹੀ ਲੁੱਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਰਤ ਕਰਨ ਵਾਲੇ ਲੋਕਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੋਂਗੋਵਾਲ ਨੇ ਮਜ਼ਦੂਰਾਂ ਨੂੰ ਜਾਗਰੂਕ ਹੋਣ ਦਾ ਹੋਕਾ ਦਿੱਤਾ।
ਇਸ ਨਾਲ ਸੰਸਥਾ ਦੇ ਮੈਂਬਰ ਬਲਵੰਤ ਸਿੰਘ ਬੀਟਾ, ਭੋਲਾ ਸਿੰਘ ਸੰਗਰਾਮੀ ਸ਼ਹੀਦ ਊਧਮ ਸਿੰਘ ਵਾਲਾ, ਤਰਸੇਮ ਸਿੰਘ ਜੀ.ਈ, ਹਰਦੀਪ ਸਿੰਘ ਸਿੱਧੀ, ਮੈਡਮ ਗੁਰਪ੍ਰੀਤ ਕੌਰ, ਮੈਡਮ ਰਾਜਵੰਤ ਕੌਰ, ਮੈਡਮ ਕਮਲਜੀਤ ਕੌਰ, ਮੈਡਮ ਗੁਰਪ੍ਰੀਤ ਕੌਰ ਸ਼ਾਮਿਲ ਹੋਏ। ਇੱਥੇ ਕੁੜੀਆਂ ਨੂੰ ਮਜ਼ਦੂਰ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਦੱਸਿਆ ਗਿਆ ਕਿ ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਮਜ਼ਦੂਰਾਂ ਦੇ ਹੱਕਾਂ, ਸੁਰੱਖਿਆ ਅਤੇ ਇਜ਼ਤ ਲਈ ਲੜਾਈ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
800ਵੀਂ ਸਦੀ ਵਿੱਚ ਫੈਕਟਰੀਆਂ ਵਿੱਚ ਮਜ਼ਦੂਰਾਂ ਤੋਂ 12-16 ਘੰਟੇ ਕੰਮ ਲਿਆ ਜਾਂਦਾ ਸੀ। ਮਜ਼ਦੂਰਾਂ ਨੇ 8 ਘੰਟੇ ਕੰਮ ਦੇ ਹੱਕ ਲਈ ਅੰਦੋਲਨ ਸ਼ੁਰੂ ਕੀਤਾ। 886 ਵਿੱਚ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਵੱਡਾ ਪ੍ਰਦਰਸ਼ਨ ਹੋਇਆ। ਇਸ ਘਟਨਾ ਨੇ ਦੁਨੀਆ ਭਰ ਵਿੱਚ ਮਜ਼ਦੂਰ ਅੰਦੋਲਨਾਂ ਨੂੰ ਮਜ਼ਬੂਤੀ ਦਿੱਤੀ। ਭਾਰਤ ਵਿੱਚ ਪਹਿਲੀ ਵਾਰ ਲੇਬਰ ਡੇ 1923 ਵਿੱਚ ਮਨਾਇਆ ਗਿਆ। ਸਾਨੂੰ ਮਜ਼ਦੂਰਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਖੜੇ ਰਹਿਣਾ ਚਾਹੀਦਾ ਹੈ।
Click to Follow Babushahi Facebook page →