ਬਾਬਾ ਹਰਜੀਤ ਸਿੰਘ ਰਾਏਕੋਟ ਦੀ ਭੈਣ ਸੁਖਵਿੰਦਰ ਕੌਰ ਦਾ ਦੇਹਾਂਤ/ਅੰਤਿਮ ਅਰਦਾਸ 4 ਮਾਰਚ ਨੂੰ ਰਾਏਕੋਟ 'ਚ
- ਹਰੇਕ ਵਰਗ ਦੇ ਆਗੂਆਂ ਵੱਲੋਂ ਹਮਦਰਦੀ ਦਾ ਪ੍ਰਗਟਾਵਾ
ਰਾਏਕੋਟ/ਲੁਧਿਆਣਾ 26 ਫ਼ਰਵਰੀ 2025 - ਸ਼ਬਦ ਗੁਰੂ ਗੁਰਮਤਿ ਅਕੈਡਮੀ, ਰਾਏਕੋਟ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਰਾਏਕੋਟ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਵੱਡੀ ਭੈਣ ਬੀਬੀ ਸੁਖਵਿੰਦਰ ਕੌਰ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ।
ਇਸ ਦੋਰਾਨ ਵੱਖ-ਵੱਖ ਰਾਜਨੀਤਕ/ਧਾਰਮਿਕ/ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਬਾਬਾ ਹਰਜੀਤ ਸਿੰਘ ਰਾਏਕੋਟ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਬੀਬੀ ਸੁਖਵਿੰਦਰ ਕੌਰ ਦੀ ਬੇ-ਵਕਤ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ ਅਤੇ ਪਿੱਛੇ ਦੁਖੀ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਪਰਿਵਾਰਕ ਸੂਤਰਾਂ ਅਨੁਸਾਰ ਬੀਬੀ ਸੁਖਵਿੰਦਰ ਕੌਰ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 4 ਫਰਵਰੀ ਦਿਨ ਮੰਗਲਵਾਰ ਨੂੰ ਬਾਦ ਦੁਪਹਿਰ 1 ਵਜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਮੁਹੱਲਾ ਗੁਰੂ ਨਾਨਕ ਪੁਰਾ, ਰਾਏਕੋਟ (ਜ਼ਿਲ੍ਹਾ : ਲੁਧਿਆਣਾ) ਹੋਵੇਗੀ।