ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ ਪਿੰਡਾਂ ਦਾ ਵਿਕਾਸ - ਲਲਿਤ ਮੋਹਨ ਪਾਠਕ 'ਬੱਲੂ'
-ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਨੂੰ ਸੌਂਪੇ ਗ੍ਰਾਂਟਾਂ ਦੇ ਚੈੱਕ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 20 ਜਨਵਰੀ,2025
ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਵੱਲੋਂ ਵਿਕਾਸ ਸਬੰਧੀ ਜੋ ਵੀ ਪ੍ਰਸਤਾਵ ਲਿਆਂਦੇ ਜਾਣਗੇ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸਾਰਿਆਂ ਨੂੰ ਨਾਲ ਲੈ ਕੇ ਕੰਮ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ (ਬੱਲੂ) ਨੇ ਨਵਾਂਸ਼ਹਿਰ ਦੇ ਵੱਖ-ਵੱਖ ਪਿੰਡਾਂ ਨੂੰ ਜਾਰੀ ਕੀਤੀਆਂ ਗ੍ਰਾਂਟਾਂ ਦੇ ਚੈੱਕ ਸੌਂਪਣ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਹੋਰਨਾਂ ਪਿੰਡਾਂ ਨੂੰ ਵੀ ਜਲਦੀ ਹੀ ਵਿਕਾਸ ਫੰਡ ਜਾਰੀ ਕੀਤੇ ਜਾਣਗੇ ਅਤੇ ਪਿੰਡਾਂ ਦੇ ਵਿਕਾਸ ਵਿਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿਚ ਕੋਈ ਕਸਰ ਨਹੀਂ ਛੱਡੀ। ਇਸ ਮੌਕੇ ਤਜਿੰਦਰ ਸਿੰਘ ਤੇਜਾ, ਸਰਪੰਚ ਵਿਨੀਤ ਜਾਡਲਾ, ਭੁਪਿੰਦਰ ਸਿੰਘ ਉੜਾਪੜ, ਡਾ. ਕਮਲ, ਜਸਬੀਰ ਟਾਂਕ, ਲੱਡੂ ਮਹਾਲੋਂ, ਰਮਨ ਉਮਟ, ਦਲਜੀਤ ਸਿੰਘ ਰਸੂਲਪੁਰ, ਵਿਨੋਦ ਕੁਮਾਰ ਪਿੰਕਾ, ਮੰਗਲ ਬੈਂਸ, ਕੁਲਵੰਤ ਰਕਾਸਨ, ਗੁਰਦੇਵ ਮੀਰਪੁਰ, ਕਪਿਲ ਛਿੱਬਾ, ਰਾਜਨ ਦੱਤਾ, ਦਵਿੰਦਰ ਸਿੰਘ ਭਾਰਟਾ, ਮਾਸਟਰ ਮੋਹਨ ਸਿੰਘ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।