ਬੁੱਧਵਾਰ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ- ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 6 ਮਈ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਸੰਕਲਪ ਦੀ ਸਿੱਧੀ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਵਜੋਂ ਬੁੱਧਵਾਰ ਤੋਂ ਰਾਜ ਭਾਰ ਵਿੱਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਹੋ ਰਹੀ ਹੈ। ਇਹ ਜਾਣਕਾਰੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦਿੱਤੀ।
ਉਨਾਂ ਨੇ ਦੱਸਿਆ ਕਿ ਇਸ ਯਾਤਰਾ ਤਹਿਤ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਉਦੇਸ਼ ਨਾਲ ਉਹਨਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਹਰ ਰੋਜ਼ ਹਰੇਕ ਵਿਧਾਨ ਸਭਾ ਹਲਕੇ ਵਿੱਚ ਤਿੰਨ ਪਿੰਡਾਂ ਵਿੱਚ ਇਹ ਯਾਤਰਾ ਜਾਇਆ ਕਰੇਗੀ ।
ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਪਿੰਡ ਦੇ ਲੋਕਾਂ ਨੂੰ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਲੋਕਾਂ ਦਾ ਸਹਿਯੋਗ ਵੀ ਮੰਗਿਆ ਜਾਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਨਸ਼ਾ ਤਸਕਰਾਂ ਨੂੰ ਗ੍ਰਫਤਾਰ ਕਰਕੇ ਜੇਲ੍ਹਾਂ ਵਿੱਚ ਭੇਜ ਰਹੀ ਹੈ ਦੂਜੇ ਪਾਸੇ ਨਸ਼ੇ ਪੀੜਤਾਂ ਦਾ ਮੁਫਤ ਇਲਾਜ ਵੀ ਕਰਵਾ ਰਹੀ ਹੈ। ਉਹਨਾਂ ਨੇ ਇਲਾਕਾ ਵਾਸੀਆਂ ਨੂੰ ਵੱਧ ਚੜ ਕੇ ਨਸ਼ਾ ਮੁਕਤੀ ਯਾਤਰਾ ਵਿੱਚ ਭਾਗ ਲੈਣ ਦੀ ਅਪੀਲ ਕੀਤੀ ।
ਉਹਨਾਂ ਨੇ ਦੱਸਿਆ ਕਿ 7 ਮਈ ਨੂੰ ਸਵੇਰ ਸਾਢੇ 8 ਵਜੇ ਪਿੰਡ ਕਮਾਲ ਵਾਲਾ, ਬਾਅਦ ਦੁਪਹਿਰ 2 ਵਜੇ ਸਜਰਾਣਾ ਅਤੇ ਸ਼ਾਮ 4 ਵਜੇ ਟਾਹਲੀ ਵਾਲਾ ਬੋਦਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਜਾਏਗੀ।