ਬੇਅਦਬੀ ਕਾਨੂੰਨ ਮਾਮਲਾ: ਸਾਰੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 15 ਜੂਨ, 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਬੇਅਦਬੀ ਕਾਨੂੰਨ ਦੇ ਮਾਮਲੇ ਵਿਚ ਸਾਰੇ ਸਿੱਖ ਵਿਧਾਇਕ (ਭਾਵੇਂ ਉਹ ਕਿਸੇ ਵੀ ਪਾਰਟੀ ਦੇ ਹੋਣ)ਤੇ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰ ਲਏ ਹਨ। ਉਹਨਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਹੁਕਮਨਾਮਾ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਕਾਨੂੰਨ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਪੰਜਾਬ ਸਰਕਾਰ ਨਾਲ ਸਿੱਧਾ ਟਕਰਾਅ ਚਲ ਰਿਹਾ ਹੈ। ਉਹਨਾਂ ਕਾਨੂੰਨ ਦੀਆਂ ਕਈ ਮੱਦਾਂ ’ਤੇ ਇਤਰਾਜ਼ ਪ੍ਰਗਟ ਕੀਤੇ ਹਨ ਅਤੇ ਇਸ ਮਾਮਲੇ ਵਿਚ ਅੱਜ ਸਿੱਖ ਸੰਪਰਦਾਵਾਂ ਤੇ ਦਲ ਪੰਥ ਦੀ ਮੀਟਿੰਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੱਦੀ ਸੀ ਜਿਸ ਮਗਰੋਂ ਇਹ ਫੈਸਲਾ ਲਿਆ ਗਿਆ ਹੈ।
- Download Babushahi App
-
-