ਬੈਕਫਿੰਕੋ ਵੱਲੋਂ ਬਜਵਾੜਾ ਕਲਾਂ ਵਿਖੇ 15 ਨੂੰ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 15 ਫਰਵਰੀ 2025: ਚੇਅਰਮੈਨ, ਬੈਕਫਿੰਕੋ, ਸੰਦੀਪ ਸੈਣੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬੈਕਫਿੰਕੋ ਅਤੇ ਐੱਸ.ਸੀ. ਕਾਰਪੋਰੇਸ਼ਨ, ਹੁਸ਼ਿਆਰਪੁਰ ਵੱਲੋਂ ਪਿੰਡ ਬਜਵਾੜਾ ਕਲਾਂ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ 15 ਫਰਵਰੀ 2025 ਨੂੰ ਸ਼ਾਮ 4 ਵਜੇ ਸ਼ੁਰੂ ਹੋਵੇਗਾ।
ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਦਾ ਉਦੇਸ਼ ਪੰਜਾਬ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸਿੱਧਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੱਛੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ, ਘੱਟ ਗਿਣਤੀ, ਆਰਥਿਕ ਤੌਰ ਤੇ ਕਮਜ਼ੋਰ ਵਰਗ ਨੂੰ
ਸਸਤੇ ਵਿਆਜ ਦਰਾਂ ਤੇ ਕਰਜ਼ਾ ਲੈਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੇਰੋਜ਼ਗਾਰ ਯੁਵਕਾਂ ਲਈ ਸਵੈ-ਰੋਜ਼ਗਾਰ ਮੌਕਿਆਂ ਦੀ ਜਾਣਕਾਰੀ ਅਤੇ ਮੌਕੇ ਤੇ ਹੀ ਕਰਜ਼ਾ ਫਾਰਮ ਭਰਨ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਇਸ ਕੈਂਪ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਭਲਾਈ ਸਕੀਮਾਂ ਦਾ ਲਾਭ ਉਠਾਉਣ ਲਈ ਕਿਹਾ।