ਭਗਵੰਤ ਮਾਨ ਅਗਲੇ ਕਿੰਨੇ ਸਾਲ ਰਹਿਣਗੇ ਮੁੱਖ ਮੰਤਰੀ- ਕੇਜਰੀਵਾਲ ਨੇ ਕੀਤਾ ਵੱਡਾ ਐਲਾਨ (ਵੀਡੀਓ ਵੀ ਵੇਖੋ)
ਚੰਡੀਗੜ੍ਹ, 16 ਮਾਰਚ 2025- ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾ ਸਿਰਫ਼ ਆਪਣੇ ਪੰਜ ਸਾਲ ਦੇ ਕਾਰਜਕਾਲ ਨੂੰ ਪੂਰਾ ਕਰਨਗੇ, ਸਗੋਂ ਅਗਲੇ ਪੰਜ ਸਾਲ ਤੱਕ ਵੀ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ।
ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਰਥਨ 'ਚ ਇਹ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਨਾ ਸਿਰਫ਼ ਆਪਣੇ ਮੌਜੂਦਾ ਪੰਜ ਸਾਲ ਦੇ ਕਾਰਜਕਾਲ ਨੂੰ ਸਫਲਤਾਪੂਰਵਕ ਪੂਰਾ ਕਰਨਗੇ, ਸਗੋਂ ਅਗਲੇ ਪੰਜ ਸਾਲ ਯਾਨੀ ਕਿ 2032 ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ।