ਭਾਜਪਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਨੇ CM ਸੈਣੀ ਅਤੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
CM ਨਾਇਬ ਸਿੰਘ ਸੈਣੀ ਅਤੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਅਤੇ 'ਆਪ' 'ਤੇ ਸਾਧੇ ਤਿੱਖੇ ਨਿਸ਼ਾਨੇ
ਐਡਵੋਕੇਟ ਗਰੇਵਾਲ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਨਵੇਂ ਪ੍ਰਧਾਨ ਦਾ ਨਿੱਘਾ ਸਵਾਗਤ
"ਕੇਵਲ ਢਿੱਲੋਂ ਦੀ ਸੋਚ ਪੰਜਾਬੀਆਂ ਲਈ ਉਮੀਦ ਦੀ ਨਵੀਂ ਕਿਰਨ, ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਦੱਸਿਆ ਆਦਰਸ਼"- ਗਰੇਵਾਲ
ਧੂਰੀ, 7 ਜੂਨ 2026: ਪੰਜਾਬ ਭਾਜਪਾ ਵੱਲੋਂ ਅੱਜ ਧੂਰੀ ਵਿਖੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਭਾਜਪਾ ਦੇ ਕੌਮੀ ਆਗੂ ਐਡਵੋਕੇਟ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਦੇ ਅਹਿਮ ਮਸਲਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ।
ਰੈਲੀ ਦੌਰਾਨ CM ਨਾਇਬ ਸਿੰਘ ਸੈਣੀ ਅਤੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ 'ਆਪ' ਲੋਕਾਂ ਨਾਲ ਧੋਖਾ ਕਰਕੇ ਸੱਤਾ ਵਿੱਚ ਆਈ ਸੀ ਅਤੇ ਪਿਛਲੇ ਚਾਰ ਸਾਲਾਂ ਤੋਂ ਸੂਬੇ ਦੇ ਲੋਕਾਂ ਨੂੰ ਸਿਰਫ਼ ਧੋਖਾ ਹੀ ਮਿਲ ਰਿਹਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਵਿਚਾਰਾਂ ਨੇ ਪੰਜਾਬ ਦੇ ਲੋਕਾਂ ਵਿੱਚ ਨਵੀਂ ਆਸ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੂਬਾ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਸ ਵੇਲੇ ਨਵੇਂ ਸੂਬਾ ਪ੍ਰਧਾਨ ਦੀ ਵਿਕਾਸ ਪੱਖੀ ਸੋਚ ਅਤੇ ਹਰ ਪੰਜਾਬੀ ਦੀ ਭਲਾਈ ਪ੍ਰਤੀ ਵਚਨਬੱਧਤਾ ਸ਼ਲਾਘਾਯੋਗ ਹੈ। ਗਰੇਵਾਲ ਅਨੁਸਾਰ, ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਇਮਾਨਦਾਰ ਹਕੂਮਤ ਅਤੇ ਚੰਗੇ ਭਵਿੱਖ ਦੀ ਉਡੀਕ ਕਰ ਰਹੇ ਹਨ।
ਗਰੇਵਾਲ ਨੇ ਕੇਵਲ ਸਿੰਘ ਢਿੱਲੋਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਨਦਾਰ ਰਾਜ ਨੂੰ ਪੰਜਾਬ ਲਈ ਇੱਕ ਆਦਰਸ਼ ਮਿਸਾਲ ਵਜੋਂ ਪੇਸ਼ ਕਰਨ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਇਨਸਾਫ਼, ਖੁਸ਼ਹਾਲੀ ਅਤੇ ਆਪਸੀ ਸਾਂਝ ਲਈ ਜਾਣਿਆ ਜਾਂਦਾ ਸੀ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਭਾਜਪਾ ਦੀ ਅਗਵਾਈ ਇਨ੍ਹਾਂ ਮਹਾਨ ਕਦਰਾਂ-ਕੀਮਤਾਂ ਤੋਂ ਸੇਧ ਲੈ ਰਹੀ ਹੈ।
- Download Babushahi App
-
-