ਭਾਜਪਾ ਨੂੰ ਅਲਵਿਦਾ ਆਖਣ ਵਾਲੇ ਆਗੂ 'ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ' ਵਿੱਚ ਹੋਣਗੇ ਸ਼ਾਮਿਲ
Ravinder Singh
ਚੰਡੀਗੜ੍ਹ/ਖੰਨਾ, 24 ਜੂਨ 2026- ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਬਹੁਤ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ (BJP) ਨੂੰ ਅਲਵਿਦਾ ਆਖਣ ਵਾਲੇ ਸੀਨੀਅਰ ਅਤੇ ਪ੍ਰਭਾਵਸ਼ਾਲੀ ਆਗੂ ਗੁਰਪ੍ਰੀਤ ਸਿੰਘ ਭੱਟੀ ਅੱਜ ਰਸਮੀ ਤੌਰ 'ਤੇ 'ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ' ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਗੁਰਪ੍ਰੀਤ ਸਿੰਘ ਭੱਟੀ ਦੇ ਇਸ ਕਦਮ ਨਾਲ ਜਿੱਥੇ ਭਾਜਪਾ ਨੂੰ ਇੱਕ ਵੱਡਾ ਸਿਆਸੀ ਝਟਕਾ ਲੱਗਿਆ ਹੈ, ਉੱਥੇ ਹੀ 'ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ' ਨੂੰ ਖ਼ਾਸ ਕਰਕੇ ਮਾਲਵਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਹਲਕਿਆਂ ਵਿੱਚ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।
- Download Babushahi App
-
-