ਭਾਰਤੀਯ ਅੰਬੇਡਕਰ ਮਿਸ਼ਨ(ਭਾਰਤ)ਨੇ ਜਨਰਲ ਸਕੱਤਰ ਨਿਯੁਕਤ ਕੀਤਾ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ,10ਜਨਵਰੀ 2025 :- ਸਮਾਜ ਸੇਵਾ ਨੂੰ ਸਮਰਪਿਤ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ(ਭਾਰਤ)ਦੇ ਕੌਮੀ ਪ੍ਰਧਾਨ ਦਰਸਨ ਸਿੰਘ ਕਾਂਗੜਾ ਵੱਲੋਂ ਮੈਡਮ ਪੂਨਮ ਕਾਂਗੜਾ ਮੁੱਖ ਸਰਪ੍ਰਸਤ ਦੀ ਸਹਿਮਤੀ ਨਾਲ ਸਾਲ 2025 ਲਈ ਕੌਮੀ ਜਨ. ਸਕੱਤਰ ਨਿਯੁਕਤ ਕੀਤੇ ਗਏ।
ਜਾਰੀ ਸੂਚੀ ਅਨੁਸਾਰ ਇਤਬਾਰ ਸਿੰਘ ਨੱਥੋਵਾਲ (ਬੀ.ਪੀ.ਈ.ਓ) ਨੂੰ ਜੱਥੇਬੰਦੀ ਵੱਲੋਂ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨਵ ਨਿਯੁਕਤ ਕੌਮੀ ਜਨਰਲ ਸਕੱਤਰ ਇਤਬਾਰ ਸਿੰਘ ਨੱਥੋਵਾਲ ਨੇ ਕਿਹਾ ਕਿ ਕਰੀਬ 26 ਸਾਲਾਂ ਤੋਂ ਪੰਜਾਬ ਵਿੱਚ ਹੀ ਨਹੀਂ ਬਲਕਿ ਦੇਸ਼ ਭਰ ਵਿੱਚ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਵੱਲੋਂ ਦਰਸਾਏ ਮਾਰਗ ਤੇ ਚਲਦਿਆਂ ਹਰ ਪੱਧਰ ਤੋਂ ਉੱਪਰ ਉੱਠ ਕੇ ਅਨੁਸੂਚਿਤ ਜਾਤੀਆਂ,ਪੱਛੜੀਆਂ ਸ਼੍ਰੇਣੀਆਂ ਅਤੇ ਹਰ ਵਰਗ ਦੇ ਗਰੀਬਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਉਹਨਾਂ ਦੇ ਹਿੱਤਾਂ ਤੇ ਪਹਿਰਾ ਦੇਣ ਉਹਨਾਂ ਦੇ ਬੱਚਿਆਂ ਦਾ ਵਿਦਿਅਕ ਪੱਧਰ ਉੱਚਾ ਚੁੱਕਣ ਉਹਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਅਤੇ ਉਹਨਾਂ ਨੂੰ ਇਨਸਾਫ ਦਵਾਉਣ ਦੇ ਨਾਲ - ਨਾਲ ਵੱਖ-ਵੱਖ ਤਰ੍ਹਾਂ ਨਾਲ ਉਹਨਾਂ ਦੀ ਭਲਾਈ ਲਈ ਦੇਸ਼ ਭਰ ਵਿੱਚ ਕੰਮ ਕਰ ਰਹੀ ਹੈ।
ਨਵ ਨਿਯੁਕਤ ਕੌਮੀ ਜਨਰਲ ਸਕੱਤਰ ਇਤਬਾਰ ਸਿੰਘ ਨੱਥੋਵਾਲ B.P.E.O ਦੀ ਨਿਯੁਕਤੀ 'ਤੇ ਰਾਏਕੋਟ ਖੇਤਰ ਦੇ ਸੀ.ਐੱਚ.ਟੀ ਰਾਜਮਿੰਦਰਪਾਲ ਸਿੰਘ ਪਰਮਾਰ, ਜਸਵੀਰ ਸਿੰਘ, ਲਖਵੀਰ ਸਿੰਘ,ਜਸਵੰਤ ਸਿੰਘ, ਜੰਗਪਾਲ ਸਿੰਘ, ਪ੍ਰਭਜੋਤ ਸਿੰਘ ਤਲਵੰਡੀ, ਰਾਜਨ ਸਿੰਘ, ਰਾਕੇਸ਼ ਕੁਮਾਰ, ਨਾਮਪ੍ਰੀਤ ਸਿੰਘ ਗੋਗੀ, ਹਰਦੇਵ ਸਿੰਘ, ਪਰਮਿੰਦਰ ਸਿੰਘ, ਰੇਸ਼ਮ ਸਿੰਘ, ਬਲਜੀਤ ਸਿੰਘ, ਸੁਦਾਗਰ ਸਿੰਘ, ਕਰਮਜੀਤ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਹਾਕਮ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ 'ਚ ਅਧਿਆਪਕ ਵਰਗ ਨੇ ਮੁਬਾਰਕਬਾਦ ਦਿੱਤੀ ਹੈ।