ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਲਈ ਆਖਰੀ ਬੈਚ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ 6 ਜੂਨ 2025 : ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ. ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਲਿਖਤੀ ਪੇਪਰ ਮਿਤੀ 30-06-2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਕਰਕੇ ਜਿਲ੍ਹਾ ਬਠਿੰਡਾ, ਫਾਜਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਲਿਖਤੀ ਪੇਪਰ ਦੀ ਤਿਆਰੀ ਦਾ ਆਖਰੀ ਬੈਚ ਸ਼ੁਰੂ ਕਰ ਦਿੱਤਾ ਗਿਆ ਹੈ।
ਕੈਪਟਨ ਲਖਵਿੰਦਰ ਸਿੰਘ ਨੇ ਬਠਿੰਡਾ, ਫਾਜਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਲਿਖਤੀ ਪੇਪਰ ਦੀ ਤਿਆਰੀ ਡਿਜੀਟਲ ਸਮਾਰਟ ਕਲਾਸ ਰੂਮਜ਼ ਵਿੱਚ ਤਜ਼ਰਬੇਕਾਰ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਜਲਦ ਤੋਂ ਜਲਦ 6 ਮਈ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਤਾਵੇਜ਼ ਜਿਵੇ ਕਿ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ.
ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।