ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਮੁਕਤੀ ਕੈਂਪ
ਕੁਲਵਿੰਦਰ ਸਿੰਘ
ਅੰਮ੍ਰਿਤਸਰ 01 ਜੂਨ 2026- ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ SECI India ਵੱਲੋਂ ਮੰਤਰਾਲੇ ਦੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਪਿੰਡ ਕੱਠੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਕੈਂਪ ਦਾ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ-ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਪਿੰਡ ਵਾਸੀਆਂ ਨੇ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਨਸ਼ਾ-ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਸਮਰਥਨ ਦਿੱਤਾ।
ਇਸ ਕੈਂਪ ਦੇ ਸਫਲ ਆਯੋਜਨ ਵਿੱਚ ਰਸ਼ਪਾਲ ਸਿੰਘ ਸਿੱਧੂ ਅਤੇ ਸੁਖਦੀਪ ਸਿੰਘ ਅਰੋੜਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਕੈਂਪ ਦੌਰਾਨ ਸਤ ਕਰਤਾਰ ਆਯੁਰਵੈਦਿਕ ਮੈਡੀਸਨ ਵੱਲੋਂ ਲੋੜਵੰਦਾਂ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸੰਸਥਾ ਦੇ ਪੰਜਾਬ ਦੇ ਚੇਅਰ ਪਰਸਨ ਰੇਨ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆ ਮੰਤਰਾਲੇ ਵੱਲੋਂ ਪੂਰੇ ਭਾਰਤ ਵਿੱਚ ਇਹ ਨਸ਼ਾ ਮੁਕਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਸ ਦੇ ਤਹਿਤ ਪੰਜਾਬ ਵਿੱਚ ਵੀ ਇਹ ਲੜੀ ਲਗਾਤਾਰ ਜਾਰੀ ਹੈ।
ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਅਭਿਆਸ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕ ਵੱਧ ਚੜ ਕੇ ਇਸ ਜਾਗਰੂਕਤਾ ਅਭਿਆਨ ਦਾ ਹਿੱਸਾ ਬਣ ਰਹੇ ਹਨ। ਉਹਨਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਣੇ ਪੂਰੇ ਭਾਰਤ ਵਿੱਚ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਦੇ ਤਹਿਤ ਕੈਂਪ ਲਾਏ ਜਾਣਗੇ ਜਿਸ ਦਾ ਸਕਾਰਾਤਮਕ ਅਸਰ ਪੂਰੇ ਦੇਸ਼ ਵਿੱਚ ਜਲਦੀ ਹੀ ਨਜ਼ਰ ਆਵੇਗਾ
- Download Babushahi App
-
-