ਭਾਰਤ-ਪਾਕਿ ਸਰਹੱਦ 'ਤੇ ਬੀਐਸਐਫ ਨੇ ਸ਼ਹੀਦ ਪਰਿਵਾਰਾਂ ਨਾਲ ਮਿਲ ਕੇ ਮਨਾਈ ਹੋਲੀ
ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੇ ਵੀ ਨੱਚ ਕੇ ਰੰਗ ਬੰਨ੍ਹਿਆ, ਸਕੂਲੀ ਬੱਚਿਆਂ ਨੇ ਵੀ ਜਵਾਨਾਂ ਨਾਲ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ
ਰੋਹਿਤ ਗੁਪਤਾ
ਗੁਰਦਾਸਪੁਰ , 14 ਮਾਰਚ 2025 :
ਹੋਲੀ ਦਾ ਤਿਉਹਾਰ ਰੰਗਾਂ ਦਾ ਤਿਉਹਾਰ ਹੈ, ਇਸ ਤਿਉਹਾਰ ਨੂੰ ਹਰ ਕੋਈ ਆਪਣੇ ਪਰਿਵਾਰ ਨਾਲ ਬਹੁਤ ਧੂਮਧਾਮ ਨਾਲ ਮਨਾਉਂਦਾ ਹੈ, ਪਰ ਸਾਡੇ ਸਰਹੱਦੀ ਜਵਾਨ ਆਪਣੇ ਪਰਿਵਾਰ ਤੋਂ ਦੂਰ ਹੋਣ ਦੇ ਬਾਵਜੂਦ ਆਪਣੇ ਸਾਥੀਆਂ ਨਾਲ ਹੋਲੀ ਦੇ ਤਿਉਹਾਰ ਨੂੰ ਬਹੁਤ ਧੂਮਧਾਮ ਨਾਲ ਮਨਾਉਂਦੇ ਹਨ ਅਤੇ ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਬੀਐਸਐਫ ਦੀ ਭਾਰਤੀ ਚੌਕੀ ਕਮਲਜੀਤ ਸਿੰਘ ਪੋਸਟ ਤੇ ਜਿਥੇ ਬੀਐਸਐਫ ਦੇ ਜਵਾਨਾਂ ਅਤੇ ਦੇਸ਼ ਦੀ ਖਾਤਿਰ ਸ਼ਾਹਿਦ ਹੋਏ ਜਵਾਨਾਂ ਦੇ ਪਰਿਵਾਰਾਂ ਨੇ ਮਿਲ ਕੇ ਹੋਲੀ ਦਾ ਤਿਉਹਾਰ ਮਨਾਇਆ , ਜਿਸ ਵਿੱਚ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਸ਼ਹੀਦ ਪਰਿਵਾਰਾਂ ਨੇ ਭਾਰਤ-ਪਾਕਿ ਸਰਹੱਦ 'ਤੇ ਪਹੁੰਚ ਕੇ ਹੋਲੀ ਦੇ ਰੰਗਾਂ ਦਾ ਤਿਲਕ ਬੀਐਸਐਫ ਦੇ ਜਵਾਨਾਂ ਨੂੰ ਲਗਾਇਆ ਅਤੇ ਦੇਸ਼ ਭਗਤੀ ਦੇ ਗੀਤਾਂ 'ਤੇ ਨੱਚ ਕੇ ਸਾਰਿਆਂ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਪੂਰਾ ਇਲਾਕਾ ਭਾਰਤ ਮਾਤਾ ਦੀ ਜੈ ਨਾਲ ਗੂੰਜ ਉੱਠਿਆ।
ਜਦੋਂ ਬੀਐਸਐਫ ਦੇ ਜਵਾਨਾਂ ਦੇ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਪਰਿਵਾਰਾਂ ਦੀ ਕਮੀ ਮਹਿਸੂਸ ਨਹੀਂ ਹੋਈ ਕਿਉਂਕਿ ਅੱਜ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਅਤੇ ਸਕੂਲੀ ਬੱਚਿਆਂ ਵੱਲੋਂ ਸਾਡੇ ਨਾਲ ਸਾਂਝੇ ਤੌਰ ਤੇ ਹੋਲੀ ਮਨਾਈ ਗਈ ਹੈ। ਅਤੇ ਪੂਰੇ ਦੇਸ਼ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹਾਂ ।