ਮਹਾਪ੍ਰਗਯ ਸਕੂਲ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ
ਜਗਰਾਉ (ਦੀਪਕ ਜੈਨ)
ਮਮਹਾਪ੍ਰਗਯ ਸਕੂਲ ਵਿੱਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡੀ.ਐਸ.ਪੀ. ਸਰਦਾਰ ਜਸਵਿੰਦਰ ਸਿੰਘ ਢੀਂਡਸਾ ਅਤੇ ਕੈਪਟਨ ਨਰੇਸ਼ ਵਰਮਾ ਨੇ ਹਿੱਸਾ ਲਿਆ। ਸਕੂਲ ਵਿੱਚ ਪਹੁੰਚਣ ਤੇ ਸਕੂਲ ਡਾਇਰੈਕਟਰ ਸ਼੍ਰੀ ਵਿਸ਼ਾਲ ਜੈਨ ਨੇ ਡੀ.ਐਸ.ਪੀ. ਸਰਦਾਰ ਜਸਵਿੰਦਰ ਸਿੰਘ ਢੀਂਡਸਾ ਅਤੇ ਕੈਪਟਨ ਨਰੇਸ਼ ਵਰਮਾ ਦਾ ਸਵਾਗਤ ਕੀਤਾ। ਇਸ ਮੌਕੇ ਨਵਪ੍ਰੀਤ ਸਿੰਘ ਨੇ ਮੰਚ ਸੰਭਾਲਿਆ ਅਤੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ।
ਸਕੂਲ ਦੇ ਹਾਲ ਵਿੱਚ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਜਗਰਾਉਂ ਸ੍ਰੀ ਜਸਵਿੰਦਰ ਸਿੰਘ ਢੀਂਡਸਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਇਹਨਾਂ ਤੋਂ ਬਚਣ ਸੰਬੰਧੀ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਉਮਰ ਤੋਂ ਹੀ ਬੱਚੇ ਪਹਿਲੀ ਵਾਰ ਕਿਸੇ ਨਾ ਕਿਸੇ ਕਿਸਮ ਦਾ ਨਸ਼ਾ ਕਰਨਾ ਸ਼ੁਰੂ ਕਰ ਦਿੰਦੇ ਹਨ ਅਤੇ ਫਿਰ ਉਹ ਨਸ਼ਿਆਂ ਦੀ ਦਲਦਲ ਵਿੱਚ ਫਸਦੇ ਜਾਂਦੇ ਹਨ। ਉਹਨਾਂ ਬੱਚਿਆਂ ਨੂੰ ਆਪਣੇ ਆਪ ਨੂੰ ਅਤੇ ਹੋਰਨਾਂ ਨੂੰ ਵੀ ਇਹਨਾਂ ਨਸ਼ਿਆਂ ਤੋਂ ਬਚਣ ਦੀ ਅਪੀਲ ਕੀਤੀ। ਉਹਨਾਂ ਬੱਚਿਆਂ ਦੇ ਮਾਪਿਆਂ ਤੇ ਆਂਢੀਆਂ-ਗੁਆਂਢੀਆਂ ਨੂੰ ਵੀ ਨਸ਼ੇ ਤੋਂ ਬਚਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਕੈਪਟਨ ਨਰੇਸ਼ ਵਰਮਾ ਨੇ ਵੀ ਬੱਚਿਆਂ ਨੂੰ ਨਸ਼ਿਆਂ ਵਰਗੀ ਭੈੜੀ ਲਾਹਨਤ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਭੈੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਆ। ਅੰਤ ਵਿੱਚ ਸਕੂਲ ਡਾਇਰੈਕਟਰ ਸ਼੍ਰੀ ਵਿਸ਼ਾਲ ਜੈਨ ਨੇ ਡੀ.ਐਸ.ਪੀ. ਜਗਰਾਉਂ ਸਰਦਾਰ ਜਸਵਿੰਦਰ ਸਿੰਘ ਢੀਂਡਸਾ ਅਤੇ ਕੈਪਟਨ ਨਰੇਸ਼ ਵਰਮਾ ਦਾ ਸਕੂਲ ਆਉਣ ਅਤੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਦਿਲੋਂ ਧੰਨਵਾਦ ਕੀਤਾ। ਉਹਨਾਂ ਆਪਣੇ ਭਾਸ਼ਣ ਵਿੱਚ ਬੱਚਿਆਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਣ ਅਤੇ ਸਮਾਜ ਦੇ ਨਾਗਰਿਕਾਂ ਨੂੰ ਵੀ ਇਸ ਨਸ਼ਿਆਂ ਦੀ ਦਲਦਲ ਵਿੱਚ ਨਾ ਫਸਣ ਦੀ ਅਪੀਲ ਕੀਤੀ।
Click to Follow Babushahi Facebook page →