ਮਾਨਸਾ : ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜਿਆ, ਹੋਈ ਮੌਤ
ਸੰਜੀਵ ਜਿੰਦਲ
ਮਾਨਸਾ, 20 ਜਨਵਰੀ 2025 : ਮਾਨਸਾ ਦੇ ਕਸਬਾ ਭੀਖੀ ਵਿਖੇ ਇੱਕ 35 ਸਾਲ ਦੇ ਬਾਈਕ ‘ਤੇ ਸਵਾਰ ਨੌਜਵਾਨ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਚੰਡੀਗੜ੍ਹ ਸਿਰਸਾ ਹਾਈਵੇ ‘ਤੇ ਜਾ ਰਿਹਾ ਸੀ। ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋਣ ਕਾਰਨ ਪ੍ਰਗਤੀ ਸਿੰਘ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਆਪਣੇ ਪਿੱਛੇ ਮਾਤਾ, ਪਤਨੀ ਤੇ ਦੋ ਧੀਆਂ ਨੂੰ ਛੱਡ ਗਿਆ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੀ ਵੀ ਇਕ ਮਹੀਨੇ ਪਹਿਲਾਂ ਐਕਸੀਡੈਂਟ ਵਿਚ ਮੌਤ ਹੋ ਗਈ ਸੀ ਤੇ ਘਰ ਵਿਚ ਕਮਾਉਣ ਵਾਲਾ ਕੋਈ ਨਹੀਂ ਹੈ। ਅਸੀਂ ਸਰਕਾਰ ਤੋਂ ਗੁਹਾਰ ਲਗਾਉਂਦੇ ਹਾਂ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।