ਮਾਲੇਰਕੋਟਲਾ ਥਾਣਾ ਸਿਟੀ 2 ਦੇ ਐਸ.ਐਚ.ਓ. ਵੱਜੋਂ ਯਾਦਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ
- ਨਸ਼ੇ ਦੀ ਸਪਲਾਈ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਐਸ.ਐਚ.ਓ.ਯਾਦਵਿੰਦਰ ਸਿੰਘ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 28 ਅਪ੍ਰੈਲ 2025 - ਮਾਲੇਰਕੋਟਲਾ ਅੰਦਰ ਚੱਲ ਰਹੇ ਚਿੱਟੇ ਵਰਗੇ ਭਿਆਨਕ ਨਸ਼ੇ ਖਾਤਮੇ ਲਈ ਥਾਣਾ ਸਿਟੀ-2 ਵਿਖੇ ਤਜ਼ਰਬੇਕਾਰ ਐਸ.ਐਚ.ਓ. ਯਾਦਵਿੰਦਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ,ਉਨ੍ਹਾਂ ਵੱਲੋਂ ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਵਿਖੇ ਚਿੱਟੇ ਵਰਗੇ ਭਿਆਨਕ ਨਸ਼ੇ ਦੀ ਸਪਲਾਈ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲਾ ਮਾਲੇਰਕੋਟਲਾ ਦੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੱਲੋਂ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਿਸ 'ਤੇ ਮੈਂ ਪੂਰਨ ਤੌਰ 'ਤੇ ਖਰਾ ਉਤਰਾਂਗਾ ਅਤੇ ਮਾਲੇਰਕੋਟਲਾ ਇਲਾਕੇ ਨੂੰ ਨਸ਼ਾ ਮੁਕਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਨਸ਼ੇ ਦੇ ਸੌਦਾਗਰਾਂ ਜ਼ੁਲਮਾਂ 'ਚ ਯੋਗਦਾਨ ਪਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਜ਼ੁਲਮ ਕਰਨ ਤੋਂ ਬਾਜ ਆ ਜਾਣ ਨਹੀਂ ਤਾਂ ਬਖਸ਼ੇ ਨਹੀਂ ਜਾਣਗੇ।ਉਹਨਾਂ ਮਾਲੇਰਕੋਟਲਾ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਉਹ ਪੁਲਿਸ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਗਲਤ ਅਨਸਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਪਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਾਸਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰੇਗੀ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਹੀਂ ਬਖਸ਼ੇਗੀ। ਦੱਸਣਾ ਜ਼ਿਕਰਯੋਗ ਹੈ ਕਿ ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਪਹਿਲਾਂ ਹੀ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਕਾਬਲੇ ਤਾਰੀਫ਼ ਕੰੰਮ ਕਰਨ ਵਾਲੇ ਅਫਸਰਾਂ ਵਿੱਚ ਜਗ੍ਹਾ ਬਣਾਈ ਹੋਈ ਹੈ ਜਿਸ ਦੌਰਾਨ ਉਹਨਾਂ ਮਾਲੇਰਕੋਟਲਾ ਵਿਖੇ ਨਿਯੁਕਤ ਹੋਣ ਤੋਂ ਪਹਿਲਾਂ ਸੰਦੌੜ, ਚੀਮਾ ਮੰਡੀ,ਭਸਿਆਣਾ ਆਦਿ ਥਾਣਿਆਂ ਵਿੱਚ ਸੇਵਾਵਾਂ ਦੇ ਕੇ ਆਪਣੇ ਕੰਮ ਦਾ ਲੋਹਾ ਮਨਵਾ ਚੁੱਕੇ ਹਨ ਅਤੇ ਹੁਣ ਮਾਲੇਰਕੋਟਲਾ ਦੇ ਥਾਣਾ ਸਿਟੀ 2 'ਚ ਬਤੌਰ ਐਸ.ਐਚ.ਓ.ਸੇਵਾਵਾਂ ਦੇਣ ਲਈ ਤਸ਼ਰੀਫ਼ ਲਿਆਏ ਹਨ।