ਮੀਂਹ ਦੇ ਬਾਵਜੂਦ ਫੌਜੀ ਭਰਤੀ ਰੈਲੀ ਦੇ ਸੱਤਵੇਂ ਦਿਨ ਨੌਜਵਾਨਾਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ
ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀਆਂ ਵੱਲੋਂ ਖਾਣ-ਪੀਣ ਅਤੇ ਲੱਸੀ ਦੇ ਕੀਤੇ ਸੁਚਾਰੂ ਢੰਗ ਨਾਲ ਪ੍ਰਬੰਧਾਂ
ਰੋਹਿਤ ਗੁਪਤਾ
ਗੁਰਦਾਸਪੁਰ, 15 ਮਾਰਚ
ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਚੱਲ ਰਹੀ ਭਾਰਤੀ ਫੌਜ ਦੀ ਭਰਤੀ ਰੈਲੀ ਦੇ ਸੱਤਵੇਂ ਦਿਨ ਪਠਾਨਕੋਟ ਇਲਾਕੇ ਦੇ ਨੌਜਵਾਨਾਂ ਦੀ ਵੱਡੀ ਭਾਗੀਦਾਰੀ ਦੇਖਣ ਨੂੰ ਮਿਲੀ।
ਡਾਇਰੈਕਟਰ ਭਰਤੀ ਬੋਰਡ ਕਰਨਲ ਜੇਮਸ ਜੈਕਬ ਨੇ ਦੱਸਿਆ ਕਿ ਇਸ ਤੋਂ ਇਲਾਵਾ, ਜਿਨ੍ਹਾਂ ਉਮੀਦਵਾਰਾਂ ਦੀ ਪਹਿਲਾਂ ਨਿਰਧਾਰਿਤ ਮਿਤੀ ਉੱਤੇ ਇਮਤਿਹਾਨਾਂ ਕਾਰਨ ਹਾਜ਼ਰੀ ਨਹੀਂ ਹੋ ਸਕੀ ਸੀ, ਉਨ੍ਹਾਂ ਨੂੰ ਵੀ ਅੱਜ ਐਤਵਾਰ ਨੂੰ ਰੈਲੀ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਗਿਆ, ਤਾਂ ਜੋ ਕੋਈ ਵੀ ਯੋਗ ਉਮੀਦਵਾਰ ਇਸ ਮੌਕੇ ਤੋਂ ਵੰਚਿਤ ਨਾ ਰਹੇ।
ਉਨ੍ਹਾਂ ਦੱਸਿਆ ਕਿ ਹਲਕੀ ਬਾਰਿਸ਼ ਦੇ ਬਾਵਜੂਦ ਉਮੀਦਵਾਰਾਂ ਨੇ 1.6 ਕਿਲੋਮੀਟਰ ਦੌੜ, ਫਿਜ਼ਿਕਲ ਫਿਟਨੈੱਸ ਟੈਸਟ ਅਤੇ ਦਸਤਾਵੇਜ਼ ਜਾਂਚ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਣ-ਪੀਣ ਅਤੇ ਲੱਸੀ ਦੀ ਵਿਵਸਥਾ ਕੀਤੀ ਗਈ, ਜਦਕਿ ਸਥਾਨਕ ਲੋਕਾਂ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜੋ ਸਿਵਲ ਪ੍ਰਸ਼ਾਸਨ ਅਤੇ ਫੌਜ ਵਿਚਕਾਰ ਮਜ਼ਬੂਤ ਸਹਿਯੋਗ ਨੂੰ ਦਰਸਾਉਂਦਾ ਹੈ।
ਭਰਤੀ ਪ੍ਰਕਿਰਿਆ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਹੋਈ ਅਤੇ ਕਈ ਉਮੀਦਵਾਰਾਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਅਗਨੀਵੀਰ ਭਰਤੀ ਦੇ ਅਗਲੇ ਪੜਾਅ ਲਈ ਯੋਗਤਾ ਹਾਸਲ ਕੀਤੀ।
Click to Follow Babushahi Facebook page →