← ਪਿਛੇ ਪਰਤੋ
ਮੁਰੱਬਾਬੰਦੀ ਦੇ ਮਾਮਲੇ ਵਿੱਚ ਪਿੰਡ ਜਿਉਂਦ ਵਿੱਚ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਟਕਰਾਅ
ਅਸ਼ੋਕ ਵਰਮਾ
ਰਾਮਪੁਰਾ ਫੂਲ 20 ਜਨਵਰੀ 2025 : ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਦੇ ਜ਼ਮੀਨੀ ਮਾਮਲੇ ਸਬੰਧੀ ਲੰਬੇ ਸਮੇਂ ਤੋਂ ਚੱਲ ਰਿਹਾ ਰੇੜਕਾ ਅੱਜ ਫਿਰ ਉਸ ਸਮੇਂ ਉਭਰ ਕੇ ਸਾਹਮਣੇ ਆ ਗਿਆ, ਜਦੋਂ ਜ਼ਮੀਨ ਦੀ ਮੁਰੱਬਾਬੰਦੀ ਅਤੇ ਨਕਸ਼ਾਬੰਦੀ ਕਰਨ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਪਿੰਡ ਦੇ ਲੋਕਾਂ ਵੱਲੋਂ ਵਿਰੋਧ ਕਰਨ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਟਕਰਾਅ ਦੀ ਸਥਿਤੀ ਬਣ ਗਈ। ਇਸ ਮੌਕੇ ਪੁਲਿਸ ਨੇ ਕਿਸਾਨਾਂ ਤੇ ਹਲਕਾ ਲਾਠੀਚਾਰਜ ਵੀ ਕੀਤਾ। ਕਿਸਾਨਾਂ ਦੀ ਗਿਣਤੀ ਵਧਣ ਤੋਂ ਬਾਅਦ ਇੱਕ ਵਾਰ ਪ੍ਰਸ਼ਾਸਨ ਨੇ ਮੁਰੱਬਾਬੰਦੀ ਦਾ ਕੰਮ ਰੋਕ ਦਿੱਤਾ। ਪਿੰਡ ਜਿਉਂਦ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਕਿਸਾਨ ਮੌਕੇ ਤੇ ਬੈਠੇ ਹੋਏ ਹਨ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਹਨਾਂ ਕਿਸਾਨਾਂ ਦੀ ਅਗਵਾਈ ਕਰ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Total Responses : 1202