ਮੈਰੀਟੋਰਅਸ ਵਿਦਿਆਰਥੀਆਂ ਲਈ ਕਰਵਾਈ ਗਈ ਕਰੀਅਰ ਕਾਨਫਰੰਸ
ਵੱਖ-ਵੱਖ ਕਿੱਤਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਅਤੇ ਕਿੱਤਿਆਂ ਸਬੰਧੀ ਦਿੱਤੀ ਮਹੱਤਵਪੂਰਨ ਜਾਣਕਾਰੀ - ਡਿੰਪਲ ਥਾਪਰ
ਮੋਗਾ 9 ਅਗਸਤ 2025 : ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੌਜਵਾਨਾਂ ਨੂੰ ਚੰਗਾ ਭਵਿੱਖ ਬਣਾਉਣ ਲਈ ਗਾਈਡੈਂਸ ਸੈਮੀਨਾਰ ਅਤੇ ਕਰੀਅਰ ਕਾਨਫਰੰਸਾਂ ਕਰਵਾਈਆਂ ਜਾ ਰਹੀਆਂ ਹਨ।
ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਡਿੰਪਲ ਥਾਪਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੇ ਹੁਕਮਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਦਫਤਰ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਮੋਗਾ ਵੱਲੋਂ ਬਲਾਕ ਮੋਗਾ-1 ਅਤੇ ਮੋਗਾ-2 ਦੇ 12ਵੀਂ ਜਮਾਤ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਕਾਨਫਰੰਸ ਕਰਵਾਈ ਗਈ।ਇਸ ਕਾਨਫਰੰਸ ਵਿੱਚ ਵੱਖ-ਵੱਖ ਕਿੱਤਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਅਤੇ ਕਿੱਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਆਪਣਾ ਕਰੀਅਰ ਬਣਾਉਣ ਲਈ ਸਹੀ ਰਾਹ ਚੁਣ ਸਕਣ।
ਇਸ ਕਾਨਫਰੰਸ ਵਿੱਚ ਬਲਵਿੰਦਰ ਸਿੰਘ ਦੌਲਤਪੁਰਾ ਰਿਟਾਇਰਡ ਪ੍ਰੋਫੈਸਰ ਪੋਲੀਟੈਕਨਿਕ ਕਾਲਜ ਵੱਲੋਂ ਟੈਕਨੀਕਲ ਐਜੂਕੇਸ਼ਨ, ਆਰਟਸ, ਕਮਰਸ ਕੋਰਸਾਂ ਬਾਰੇ ਵਿਸਥਾਰਿਤ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਬਲਰਾਜ ਸਿੰਘ ਖਹਿਰਾ, ਕਰੀਅਰ ਕਾਉਂਸਲਰ ਵੱਲੋਂ ਵਿਦਿਆਰਥੀਆਂ ਨੂੰ ਚੰਗਾ ਕਰੀਅਰ ਬਣਾਉਣ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ ਗਏ।
ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਰੇ ਬਲਾਕਾਂ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਕਾਨਫਰੰਸਾਂ ਆਯੋਜਿਤ ਕੀਤੀਆਂ ਜਾ ਚੁੱਕੀਆਂ ਹਨ।