ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਇਹ ਵੱਡੀ ਜ਼ਿੰਮੇਵਾਰੀ ਮਿਲੀ
ਚੰਡੀਗੜ੍ਹ, 3 ਜੁਲਾਈ, 2025: ਲੁਧਿਆਣਾ ਪੱਛਮੀ ਤੋਂ ਜਿਮਨੀ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਜਗ੍ਹਾ ਮਿਲੀ ਹੈ। ਉਨ੍ਹਾਂ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਸਹੁੰ ਚੁਕਾਈ ਹੈ।
ਉਨ੍ਹਾਂ ਨੂੰ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਐਨਆਰਆਈ ਮਾਮਲਿਆਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਸੰਜੀਵ ਅਰੋੜਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ "ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ, ਰਾਜ ਦੇ ਰਾਜਪਾਲ, ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਉਨ੍ਹਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਵਧਾਈਆਂ। ਸੰਜੀਵ ਅਰੋੜਾ ਨੂੰ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਐਨਆਰਆਈ ਮਾਮਲਿਆਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ। ਉਹ ਪੂਰੀ ਇਮਾਨਦਾਰੀ ਨਾਲ ਅਤੇ ਬਿਨਾਂ ਕਿਸੇ ਪੱਖਪਾਤ ਦੇ ਪੰਜਾਬ ਦੇ ਵਿਕਾਸ ਅਤੇ ਰਾਜ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।"