← ਪਿਛੇ ਪਰਤੋ
ਯੂਪੀ ਐਨਕਾਉਂਟਰ ਮਾਮਲੇ ਵਿਚ ਇੱਕ ਹੋਰ ਨੌਜਵਾਲ ਦੀ ਮੌਤ ਪਰਿਵਾਰ ਨੇ ਮੌਤ ਦਾ ਕਾਰਨ ਸੀਆਈਏ ਸਟਾਫ ਨੂੰ ਦੱਸਦਿਆਂ ਕਰਤਾਰਪੁਰ ਰੋਡ ਕੀਤਾ ਜਾਮ
ਰੋਹਿਤ ਗੁਪਤਾ ਗੁਰਦਾਸਪੁਰ : ਪਿਛਲੇ ਦਿਨੀ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਹੋਏ ਐਨਕਾਊਂਟਰ ਵਿੱਚ ਮਾਰੇ ਗਏ ਨੌਜਵਾਨਾਂ ਵਿੱਚ ਭਗਵਾਨ ਪਿੰਡ ਦਾ ਇੱਕ ਨੌਜਵਾਨ ਵੀ ਸ਼ਾਮਿਲ ਸੀ ਜਿਨਾਂ ਤੇ ਥਾਣਿਆਂ ਵਿੱਚ ਗਨੇਡ ਹਮਲਿਆਂ ਦਾ ਦੋਸ਼ ਸੀ। ਉਸੇ ਪਿੰਡ ਦਾ ਰਹਿਣ ਵਾਲੇ ਇੱਕ ਹੋਰ ਨੌਜਵਾਨ ਜਿਸ ਦਾ ਨਾਮ ਰਣਜੀਤ ਸਿੰਘ ਦੱਸਿਆ ਜਾ ਰਿਹਾ ਹੈ ਦੀ ਅੱਜ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ । ਮ੍ਰਿਤਕ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਉਸ ਦੀ ਮੌਤ ਦਾ ਜ਼ਿਮੇਂਦਾਰ ਸੀ ਆਈ ਏ ਸਟਾਫ ਗੁਰਦਾਸਪੁਰ ਹੈ ਕਿਉਂਕਿ ਉਸਨੂੰ ਤਿੰਨ ਦਿਨਾਂ ਤੋਂ ਸੀਆਈਏ ਸਟਾਫ ਗੁਰਦਾਸਪੁਰ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਸੀ। ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਤਿੰਨ ਦਿਨਾਂ ਤੋਂ ਮ੍ਰਿਤਕ ਰਣਜੀਤ ਸਿੰਘ ਨੂੰ ਸੀਆਈਏ ਸਟਾਫ ਪਰੇਸ਼ਾਨ ਕਰ ਰਿਹਾ ਸੀ ਅਤੇ ਅੱਜ ਜਦੋਂ ਉਸ ਨੂੰ ਸਟਾਫ ਵੱਲੋਂ ਘਰ ਭੇਜਿਆ ਗਿਆ ਤਾਂ ਉਸ ਦੀ ਹਾਲਤ ਖਰਾਬ ਹੋ ਗਈ ਅਤੇ ਉਸਨੂੰ ਨਿਜੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਰੋਸ਼ ਵਿੱਚ ਆ ਕੇ ਕਲਾਨੌਰ ਟੀ ਪੁਆਇੰਟ ਤੇ ਰੋਡ ਜਾਮ ਕਰਕੇ ਪਰਿਵਾਰ ਵੱਲੋਂ ਨੌਜਵਾਨ ਦੀ ਲਾਸ਼ ਉੱਥੇ ਰੱਖ ਦਿੱਤੀ ਗਈ ਹੈ ਅਤੇ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਰੋਡ ਜਾਮ ਕਰਕੇ ਇਨਸਾਫ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਉੱਥੇ ਹੀ ਐਸਪੀ ਜੁਗਰਾਜ ਸਿੰਘ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
Total Responses : 1113