← ਪਿਛੇ ਪਰਤੋ
ਰਾਤ ਨੂੰ ਬੰਦ ਕਰਿਆਨੇ ਦੀ ਦੁਕਾਨ ਅੰਦਰੋਂ ਚੋਰੀ
ਦੀਪਕ ਜੈਨ
ਜਗਰਾਉਂ 5 ਮਈ 2025- ਲਾਗਲੇ ਪਿੰਡ ਮਲਸੀਆ ਭਾਈ ਕੇ ਵਿਖੇ ਚੋਰਾਂ ਵੱਲੋਂ ਇੱਕ ਬੰਦ ਕਰਿਆਨੇ ਦੀ ਦੁਕਾਨ ਦੇ ਅੰਦਰੋਂ ਕਰਿਆਨੇ ਦਾ ਸਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਜਗਰਾਉਂ ਦੇ ਮੁਖੀ ਸਭ ਇੰਸਪੈਕਟਰ ਸੁਰਜੀਤ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਕ ਮਦਨ ਲਾਲ ਪੁੱਤਰ ਲੇਖਰਾਜ ਵਾਸੀ ਮਹਾਵੀਰ ਕਲੋਨੀ ਜਗਰਾਉ ਨੇ ਸ਼ਿਕਾਇਤ ਦਰਜ ਕਰਵਾ ਕੇ ਆਪਣੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਹ ਮਲਸੀਹਾ ਭਾਈ ਕੇ ਵਿਖੇ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ ਅਤੇ ਰੋਜਾਨਾ ਸ਼ਾਮ ਨੂੰ ਦੁਕਾਨ ਬੰਦ ਕਰਕੇ ਆਪਣੇ ਘਰ ਵਾਪਸ ਆ ਜਾਂਦਾ ਹੈ ਬੀਤੀ 21 ਫਰਵਰੀ ਨੂੰ ਉਹ ਰੋਜਾਨਾ ਦੀ ਤਰ੍ਹਾਂ ਸ਼ਾਮ ਨੂੰ 7 ਵਜੇ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਜਗਰਾਉਂ ਵਾਪਸ ਆ ਗਿਆ ਅਤੇ 22 ਫਰਵਰੀ 2025 ਨੂੰ ਸਵੇਰੇ ਉਸ ਨੂੰ ਪਤਾ ਲੱਗਿਆ ਕਿ ਉਸ ਦੀ ਦੁਕਾਨ ਅੰਦਰ ਚੋਰਾਂ ਵੱਲੋਂ ਚੋਰੀ ਕਰਕੇ ਕਰਿਆਨੇ ਦਾ ਸਮਾਨ ਚੋਰੀ ਕਰ ਲਿੱਤਾ ਗਿਆ ਹੈ। ਜਿਸ ਦੀ ਸ਼ਿਕਾਇਤ ਉਸ ਨੇ ਥਾਣਾ ਸਦਰ ਜਗਰਾਉਂ ਵਿਖੇ ਦਰਜ ਕਰਵਾਈ। ਜਿਸ ਦੀ ਤਫਤੀਸ਼ ਸਭ ਇੰਸਪੈਕਟਰ ਜਗਜੀਤ ਸਿੰਘ ਵੱਲੋਂ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਅਣਪਛਾਤੇ ਚੋਰਾਂ ਵੱਲੋਂ ਰਾਤ ਦੇ ਹਨੇਰੇ ਦਾ ਫਾਇਦਾ ਉਠਾ ਕੇ ਦੁਕਾਨ ਦੇ ਤਾਲੇ ਤੋੜ ਕੇ ਚੋਰੀ ਕੀਤੀ ਗਈ ਹੈ। ਜਿਸ ਤੇ ਥਾਣਾ ਸਦਰ ਜਗਰਾਉਂ ਵਿਖੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਚੋਰੀ ਦਾ ਮੁਕਦਮਾ ਦਰਜ ਕੀਤਾ ਗਿਆ।
Total Responses : 567