ਰਾਤ 1.30 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਾਫੀ ਵਿਗੜ ਗਈ
ਰਵੀ ਜੱਖੂ
ਖਨੌਰੀ, 19 ਜਨਵਰੀ 2025 : ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 54ਵੇਂ ਦਿਨ ਵੀ ਜਾਰੀ ਹੈ, ਬੀਤੀ ਰਾਤ 1.30 ਵਜੇ ਜਗਜੀਤ ਸਿੰਘ ਡੱਲੇਵਾਲ ਜੀ ਦੀ ਤਬੀਅਤ ਕਾਫੀ ਵਿਗੜ ਗਈ, ਜਿਸ ਨੂੰ ਦੇਖਦੇ ਹੋਏ ਡਾਕਟਰਾਂ ਨੇ ਐਮਰਜੈਂਸੀ ਟੀਕਾ ਲਗਾਉਣ ਦਾ ਸੁਝਾਅ ਦਿੱਤਾ, ਜਿਸ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਇਨਕਾਰ ਕਰ ਦਿੱਤਾ।
ਜਗਜੀਤ ਸਿੰਘ ਡੱਲੇਵਾਲ ਨੂੰ ਕੱਲ੍ਹ ਪੂਰੀ ਰਾਤ ਉਲਟੀਆਂ ਆਉਂਦੀਆਂ ਰਹੀਆਂ ਅਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਵੱਧ ਗਿਆ, ਜਿਸ ਦੀ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਪਾਣੀ ਪੀਣ ਦੇ ਯੋਗ ਨਹੀਂ ਹਨ ਅਤੇ ਉਲਟੀਆਂ ਰਾਹੀਂ ਅੰਦਰਲਾ ਪਾਣੀ ਬਾਹਰ ਆ ਰਿਹਾ ਹੈ ਬਹੁਤ ਜ਼ਿਆਦਾ ਡੀਹਾਈਡਰੇਸ਼ਨ ਤੋਂ ਪੀੜਤ ਹੈ ਜਿਸ ਕਾਰਨ ਕਈ ਅੰਗਾਂ ਦੀ ਅਸਫਲਤਾ ਦਾ ਖਤਰਾ ਹੈ।