ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ
ਫ਼ਤਹਿਗੜ੍ਹ ਸਾਹਿਬ, 23 ਜਨਵਰੀ:
ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 25 ਜਨਵਰੀ, 2026 ਨੂੰ 16ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਕਰਵਾਇਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਚੋਣ ਹਲਕਿਆਂ ਵਿੱਚ ਸਭ ਤੋਂ ਵੱਧ ਵੋਟਾਂ ਬਣਾਉਣ ਵਾਲੇ ਚੋਣਕਾਰ ਰਜਿਸਟਰੇਸ਼ਨ ਅਫਸਰ ਅਤੇ ਬੀਐਲਓ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਸੇ ਦੌਰਾਨ ਪਹਿਲੀ ਵਾਰ ਵੋਟਰ ਵਜੋਂ ਦਰਜ ਹੋਏ ਯੁਵਾ ਵੋਟਰਾਂ ਨੂੰ ਵੋਟਰ ਸਨਾਖਤੀ ਕਾਰਡ ਜਾਰੀ ਕੀਤੇ ਜਾਣੇ ਹਨ।