← ਪਿਛੇ ਪਰਤੋ
ਰਾਹੁਲ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਜਿੱਤਣ 'ਤੇ ਟਰੰਪ ਨੂੰ ਦਿੱਤੀ ਵਧਾਈ
ਰਵੀ ਜੱਖੂ
ਨਵੀਂ ਦਿੱਲੀ, 8 ਨਵੰਬਰ 2024- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਜਿੱਤਣ 'ਤੇ ਡੋਨਾਲਡ ਟਰੰਪ ਨੂੰ ਵਧਾਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈ ਦਿੰਦਾ ਹਾਂ। ਲੋਕਾਂ ਨੇ ਤੁਹਾਡੇ ਵਿਜ਼ਨ 'ਤੇ ਭਰੋਸਾ ਪ੍ਰਗਟਾਇਆ ਹੈ। ਸੰਯੁਕਤ ਰਾਜ ਦੇ ਰਾਸ਼ਟਰਪਤੀ ਵਜੋਂ ਤੁਹਾਡੇ ਦੂਜੇ ਕਾਰਜਕਾਲ ਲਈ ਮੈਂ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।
Total Responses : 221