ਰਿਫਾਇਨਰੀ ਦੀ ਕਲੋਨੀ 'ਚ ਮਰੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮਿਲੇ ਚੇਅਰਮੈਨ ਚੰਦਨ ਗਰੇਵਾਲ
ਅਸ਼ੋਕ ਵਰਮਾ
ਬਠਿੰਡਾ, 8 ਮਈ 2025 : ਬੀਤੇ ਦਿਨ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੀ ਟਾਊਨਸ਼ਿਪ ਜਿੱਥੇ ਕਿ ਰਿਫਾਈਨਰੀ ਦੇ ਮੁਲਾਜ਼ਮਾਂ ਦੀਆਂ ਰਿਹਾਇਸ਼ਾਂ ਹਨ, ਵਿਖੇ ਕੰਮ ਕਰਦੇ ਤਿੰਨ ਮਜ਼ਦੂਰਾਂ ਦੀ ਸੀਵਰੇਜ ਦੀ ਸਫਾਈ ਦੌਰਾਨ ਗੈਸ ਚੜ੍ਹਨ ਕਰਕੇ ਹੋਈ ਮੌਤ ਦੇ ਸਬੰਧ ਵਿੱਚ ਅੱਜ ਚੇਅਰਮੈਨ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਸ੍ਰੀ ਚੰਦਨ ਗਰੇਵਾਲ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇ। ਚੇਅਰਮੈਨ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਸ੍ਰੀ ਚੰਦਨ ਗਰੇਵਾਲ ਨੇ ਦੁਖੀ ਪਰਿਵਾਰਾਂ ਨਾਲ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਉਨਾਂ ਦੀ ਹਰ ਪੱਖੋਂ ਆਰਥਿਕ ਮਦਦ ਕੀਤੀ ਜਾਵੇਗੀ ਅਤੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਵਿਚਾਰਿਆ ਜਾਵੇਗਾ।
ਚੇਅਰਮੈਨ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਸ੍ਰੀ ਚੰਦਨ ਗਰੇਵਾਲ ਨੇ ਮੌਜੂਦ ਸਬੰਧਤ ਅਫਸਰਾਂ ਨੂੰ ਬਣਦੀ ਕਾਰਵਾਈ ਕਰਨ ਦੀ ਹਿਦਾਇਤ ਦਿੱਤੀ ਤੇ ਪਰਿਵਾਰਾਂ ਨੂੰ ਆਰਥਿਕ ਤੌਰ ਤੇ ਸਹਾਇਤਾ ਕਰਨ ਲਈ ਕਿਹਾ।ਉਸ ਉਪਰੰਤ ਚੇਅਰਮੈਨ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਸ੍ਰੀ ਚੰਦਨ ਗਰੇਵਾਲ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨਾਲ ਮਿਲ ਕੇ ਇਸ ਘਟਨਾ ਬਾਰੇ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਣ ਲਈ ਸਮੇਂ-ਸਮੇਂ ਤੇ ਜਾਂਚ ਕੀਤੀ ਜਾਣੀ ਬਹੁਤ ਜਰੂਰੀ ਹੈ ਤਾਂ ਜੋ ਅਜਿਹੇ ਹਾਦਸੇ ਹੋਣ ਤੋਂ ਬਚਿਆ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਰੋਸਾ ਦਵਾਇਆ ਕਿ ਦੋਸੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕ ਪਰਿਵਾਰਾਂ ਦੀ ਆਰਥਿਕ ਸਹਾਇਤਾ ਵੀ ਕੀਤੀ ਜਾਵੇਗੀ।