ਰੂਪਨਗਰ ਪੁਲਿਸ ਵਲੋਂ ਵਿਅਕਤੀ ਗ੍ਰਿਫਤਾਰ, ਨਸ਼ੀਲਾ ਪਾਊਡਰ ਤੇ 10 ਹਜ਼ਾਰ ਦੇ ਕਰੀਬ ਡਰੱਗ ਮਨੀ ਬ੍ਰਾਮਦ
ਦਰਸ਼ਨ ਗਰੇਵਾਲ
- ਹੋਲੇ ਮਹੱਲੇ ਦੌਰਾਨ 3 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋ 4 ਚੋਰੀ ਕੀਤੇ ਮੋਟਰਸਾਇਕਲ ਬ੍ਰਾਮਦ ਕੀਤੇ
ਰੂਪਨਗਰ, 13 ਮਾਰਚ 2025: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਗੋਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸ੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਜ ਰੂਪਨਗਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਤਹਿਤ ਜਿਲ੍ਹਾ ਪੁਲਿਸ ਵਲੋ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 50 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਅਤੇ 10 ਹਜ਼ਾਰ ਦੇ ਕਰੀਬ ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮੁੱਕਦਮਾ ਦਰਜ਼ ਕੀਤਾ ਗਿਆ। ਇਸੇ ਤਰ੍ਹਾਂ ਹੋਲੇ ਮਹੱਲੇ ਦੌਰਾਨ 3 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋ 4 ਚੋਰੀ ਕੀਤੇ ਮੋਟਰਸਾਇਕਲ ਬ੍ਰਾਮਦ ਕੀਤੇ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਜਿਲ੍ਹਾ ਵਿੱਚ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋ ਕੁਲਵਿੰਦਰ ਸਿੰਘ ਵਾਸੀ ਵਾਰਡ ਨੰਬਰ 04 ਬਾਬਾ ਦੀਪ ਸਿੰਘ ਨਗਰ ਜਲਾਲਾਬਾਦ ਥਾਣਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜਿਲਕਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਅਤੇ 9900/- ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮੁੱਕਦਮਾ ਦਰਜ਼ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋ ਹੋਲਾ ਮੁਹੱਲਾ ਦੋਰਾਨ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਰੀਬ ਪੰਜ ਹਜਾਰ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਡਰੋਨ ਅਤੇ ਸੀ.ਸੀ.ਟੀ.ਵੀ. ਰਾਂਹੀ ਵੀ ਮਾੜੇ ਅਨਸਰਾ ਤੇ ਨਿਗਰਾਨੀ ਵੀ ਰੱਖੀ ਜਾ ਰਹੀ ਹੈ। ਜਿਸ ਦੌਰਾਨ ਥਾਣਾ ਨੂਰਪੁਰਬੇਦੀ ਵਲੋ ਹੋਲਾ ਮੁਹੱਲਾ ਵਿੱਚ ਲਗਾਏ ਗਏ ਲੰਗਰਾਂ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਮੋਟਰਸਾਇਕਲ ਚੋਰੀ ਕਰਨ ਵਾਲੇ ਅਰੁਣ ਕੁਮਾਰ ਵਾਸੀ ਪਿੰਡ ਸਬੋਰ ਥਾਣਾ ਨੂਰਪੁਰਬੇਦੀ, ਛਿੰਦਾ ਉਰਫ ਗੋਰੂ ਉਰਫ ਸ਼ਲੰਟਰ ਅਤੇ ਰਵਿੰਦਰ ਕੁਮਾਰ ਉਰਫ ਰਵੀ ਵਾਸੀਆਨ ਪਿੰਡ ਖੇੜਾ ਕਲਮੋਟ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਚੋਰੀ ਕੀਤੇ ਚਾਰ ਮੋਟਰਸਾਇਕਲ ਬ੍ਰਾਮਦ ਕੀਤੇ ਗਏ। ਜਿਨ੍ਹਾਂ ਖਿਲਾਫ ਮੁਕਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਤੋਂ ਇਲਾਵਾ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਤਾਲਮੇਲ ਹੋਰ ਵਧਾਉਣ ਲਈ ਪ੍ਰੋਜੇਕਟ 'ਸੰਪਰਕ' ਤਹਿਤ ਜਿਲ੍ਹਾ ਵਿਚ ਵੱਖ-ਵੱਖ ਪਿੰਡਾ ਵਿੱਚ ਮੀਟਿੰਗਾ ਕੀਤੀਆ ਗਈਆ।
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਉਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।