ਲਾਹੌਰ ਵਿਖੇ ਸ਼ੁਰੂ ਹੋਈ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ
ਨਵਦੀਪ ਗਿੱਲ
ਲਾਹੌਰ, 20 ਜਨਵਰੀ 2025 : ਲਾਹੌਰ ਵਿਖੇ ਸ਼ੁਰੂ ਹੋਈ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਦੌਰਾਨ ਮੇਰੀ ਨਵੀਂ ਪੁਸਤਕ “ਪੰਜ-ਆਬ ਦੇ ਸ਼ਾਹ ਅਸਵਾਰ” ਦਾ ਸ਼ਾਹਮੁਖੀ ਐਡੀਸ਼ਨ ਰਿਲੀਜ਼ ਹੋਇਆ। ਇਹ 14ਵੀਂ ਪੁਸਤਕ ਹੈ ਜੋ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਬਾਰੇ ਲਿਖੀ ਹੈ। ਪਹਿਲੀ ਵਾਰ ਮੇਰੀ ਪੁਸਤਕ ਗੁਰਮੁਖੀ ਦੇ ਨਾਲ ਸ਼ਾਹਮੁਖੀ ਵਿੱਚ ਵੀ ਪ੍ਰਕਾਸ਼ਿਤ ਹੋਈ ਹੈ।
ਸ਼ਾਹਮੁਖੀ ਐਡੀਸ਼ਨ ਨੂੰ ਅੱਜ ਲਾਹੌਰ ਵਿਖੇ ਕਾਨਫਰੰਸ ਦੇ ਮੁੱਖ ਪ੍ਰਬੰਧਕ ਅਤੇ ਪਾਕਿਸਤਾਨ ਦੇ ਸਾਬਕਾ ਵਜ਼ੀਰ ਫ਼ਖਰ ਜ਼ਮਾਨ, ਮੇਰੇ ਰਾਹ ਦਸੇਰੇ ਉੱਘੇ ਕਵੀ ਅਤੇ ਪੰਜਾਬੀ ਵਿਰਾਸਤ ਲੋਕ ਅਕਾਡਮੀ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ, ਵਿਸ਼ਵ ਪੰਜਾਬੀ ਕਾਨਫਰੰਸ ਦੇ ਭਾਰਤੀ ਚੈਪਟਰ ਦੇ ਚੇਅਰਮੈਨ ਡਾ ਦੀਪਕ ਮਨਮੋਹਨ ਸਿੰਘ, ਲੋਕ ਗਾਇਕਾ ਅਤੇ ਸੁਰਿੰਦਰ ਕੌਰ ਦੀ ਬੇਟੀ ਡੌਲੀ ਗੁਲੇਰੀਆ, ਭੁਲੇਖਾ ਅਖਬਾਰ ਦੇ ਮੁੱਖ ਸੰਪਾਦਕ ਮੁਦੱਸਰ ਬੱਟ, ਸੁਗਰਾ ਸਦਫ਼ ਤੇ ਉੱਘੀ ਅਦਾਕਾਰਾ ਸੁਨੀਤਾ ਧੀਰ ਜੀ ਵੱਲੋਂ ਰਿਲੀਜ਼ ਕੀਤਾ ਗਿਆ।