ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ, 14 ਮਈ
ਭਾਰਤ ਦੀ ਮਾਣਯੋਗ ਸੁਪਰੀਮ ਕੋਰਟ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ।
ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦਿਲਬਾਗ ਸਿੰਘ ਜੌਹਲ, ਦੀ ਰਹਿਨੁਮਾਈ ਹੇਠ ਹਰਪ੍ਰੀਤ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) /ਸੀ.ਜੇ.ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਲੋਕਾਂ ਨੂੰ ਇਸ ਸਪੈਸ਼ਲ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਦੀ ਲੰਬਿਤ ਮਾਮਲਿਆਂ ਨੂੰ ਘਟਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।
ਵਿਸ਼ੇਸ਼ ਲੋਕ ਅਦਾਲਤ ਦੌਰਾਨ, ਆਪਸੀ ਸਹਿਮਤੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ।
ਅਜਿਹੇ ਮਾਮਲਿਆਂ ਵਿੱਚ ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਦਾਅਵੇ ਦੇ ਮਾਮਲੇ, ਸੇਵਾ ਵਿਵਾਦ, ਜ਼ਮੀਨ ਪ੍ਰਾਪਤੀ ਮਾਮਲੇ, ਖਪਤਕਾਰ ਮਾਮਲੇ, ਅਤੇ ਹੋਰ ਸਿਵਲ ਵਿਵਾਦ ਸ਼ਾਮਲ ਹੋ ਸਕਦੇ ਹਨ ਜੋ ਲੋਕ ਅਦਾਲਤ ਕਾਰਵਾਈਆਂ ਰਾਹੀਂ ਨਿਪਟਾਰੇ ਲਈ ਕਾਨੂੰਨ ਅਧੀਨ ਆਗਿਆਯੋਗ ਹਨ।
ਇਹ ਪ੍ਰੀ-ਲੋਕ ਅਦਾਲਤਾਂ ਗੁਰਦਾਸਪੁਰ ਅਤੇ ਸਬ ਡਵੀਜਨ ਪੱਧਰ ਨਾਲ ਸਬੰਧਿਤ ਜਿਹਨਾਂ ਕੇਸਾਂ ਦੀ ਸੁਪਰੀਮ ਕੋਰਟ ਆਫ ਇੰਡਿਆ ਜੀਆਂ ਵੱਲੋਂ ਮੁੱਖ ਦਫਤਰ ਐਸ. ਏ. ਐਸ . ਨਗਰ ਦਫਤਰ ਰਾਹੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੂੰ ਕੇਸਾਂ ਦੀ ਲਿਸਟ ਪ੍ਰਾਪਤ ਹੋਈ ਹੈ, ਉਹਨਾਂ ਕੇਸਾਂ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦਫਤਰ ਵੱਲੋਂ ਦੋਵਾਂ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਪ੍ਰੀ-ਲੋਕ ਅਦਾਲਤਾਂ ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਜੀਆਂ ਦੀ ਅਗਵਾਈ ਵਿੱਚ ਲਗਾਈਆਂ ਜਾਣਗੀਆਂ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਮਿਤੀ 31 ਮਈ 2026 ਤੱਕ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ :
ਉਨ੍ਹਾਂ ਨੇ ਦੱਸਿਆ ਕਿ ਇਹਨਾਂ ਪ੍ਰੀ-ਲੋਕ ਅਦਾਲਤਾਂ ਰਾਹੀਂ ਦੋਵੇਂ ਧਿਰਾਂ ਦੀ ਸਹਿਮਤੀ ਪ੍ਰਗਟਾਉਣ ਉਪਰੰਤ ਰਿਪੋਰਟ ਮਾਨਯੋਗ ਮੁੱਖ ਦਫਤਰ ਐੱਸ. ਏ.ਐੱਸ ਨਗਰ ਜੀਆਂ ਨੂੰ ਭੇਜੀ ਜਾਵੇਗੀ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ ਵਿੱਖੇ ਮਿਤੀ 21,22 ਤੇ 23 ਅਗਸਤ 2026 ਨੂੰ ਇੱਕ ਵਿਸ਼ੇਸ ਲੋਕ ਅਦਾਲਤ ਵਿੱਚ ਅੰਤਿਮ ਨਿਪਟਾਰਾ ਕੀਤਾ ਜਾ ਸਕੇ।
ਇਸ ਵਿਸ਼ੇਸ਼ ਲੋਕ ਅਦਾਲਤ ਦੇ ਸਬੰਧ ਵਿੱਚ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਲੋਕਾਂ ਦੇ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹਨ ਤੇ ਗੁਰਦਾਸਪੁਰ ਜਿਲ੍ਹੇ ਨਾਲ ਸਬੰਧਿਤ ਹਨ, ਉਨ੍ਹਾਂ ਕੇਸਾਂ ਨੂੰ ਪ੍ਰੀਅ-ਲੋਕ ਅਦਾਲਤ ਵਿੱਚ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ। ਲੋਕ ਅਦਾਲਤਾ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਸਮਝੋਤੇ ਰਾਹੀਂ ਨਿਪਟਾਰਾ ਕੀਤਾ ਜਾਂਦਾ ਹੈ। ਇਸ ਨਾਲ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ ਅਤੇ ਧਿਰਾਂ ਵਿੱਚ ਆਪਸੀ ਪਿਆਰ ਵੱਧਦਾ ਹੈ।
- Download Babushahi App
-
-