ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪੂਰੀ ਸਹਾਇਤਾ ਅਤੇ ਸੁਰੱਖਿਆ ਦਾ ਭਰੋਸਾ
ਅੰਮ੍ਰਿਤਸਰ, 10 ਮਈ, 2025: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਅੱਜ ਆਪ ਯੂਨੀਵਰਸਿਟੀ ਦੇ ਸਾਰੇ ਹੋਸਟਲਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕੀਤੀ। ਆਪਣੀ ਫੇਰੀ ਦੌਰਾਨ, ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਈਚਾਰਾ ਇਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ ਅਤੇ ਉਹ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਵਿਿਦਆਰਥੀਆਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਦਿੱਤੀ ਕਿ ਯੂਨੀਵਰਸਿਟੀ ਵਿਚ ਰਹਿੰਦਿਆਂ ਉਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਯੂਨੀਵਰਸਿਟੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵਿਿਦਆਰਥੀ ਨੂੰ ਸ਼ਾਂਤ ਰਹਿਣ, ਚੌਕਸੀ ਵਰਤਣ ਅਤੇ ਅਫਵਾਹਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਸਰਕਾਰ ਵੱਲੋਂ ਸਮੇਂ ਸਮੇਂ ਦਿੱਤੇ ਜਾਂਦੇ ਸੁਰੱਖਿਆ ਨਿਯਮਾਂ ਨੂੰ ਮੰਨਣ ਦੀ ਤਾਕੀਦ ਕੀਤੀ।
ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵਿਿਦਆਰਥੀਆਂ ਨੂੰ ਦੱਸਿਆ ਕਿ ਯੂਨੀਵਰਸਿਟੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਚੱਲ ਰਹੀਆਂ ਪ੍ਰੀਖਿਆਵਾਂ ਪਹਿਲਾਂ ਹੀ ਮੁਲਤਵੀ ਕਰ ਦਿੱਤੀਆਂ ਹਨ ਅਤੇ ਨਵੀਆਂ ਮਿਤੀਆਂ ਦਾ ਐਲਾਨ ਸਮਾਂ ਆਉਣ ‘ਤੇ ਕਰ ਦਿੱਤਾ ਜਾਵੇਗਾ। ਉਨ੍ਹਾਂ ਵਿਿਦਆਰਥੀਆਂ ਨੂੰ ਕਿਹਾ ਕਿ ਤੁਸੀਂ ਸਾਡੇ ਆਪਣੇ ਬੱਚਿਆਂ ਵਾਂਗ ਹੋ ਅਤੇ ਮਨ ਵਿਚ ਕਿਸੇ ਕਿਸਮ ਦੀ ਘਬਰਾਹਟ ਲਿਆਉਣ ਦੀ ਜਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਨੂੰ ਕਿਸੇ ਵੇਲੇ ਵੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨਾਂ੍ਹ ਦੀ ਸਹਾਇਤਾ ਯੂਨੀਵਰਸਿਟੀ ਟੀਮ ਹਮੇਸ਼ਾ ਹਾਜ਼ਰ ਹੈ।
ਵੱਖ ਵੱਖ ਹੋਸਟਲਾਂ ਵਿਚ ਵਿਿਦਆਰਥੀਆਂ ਨੂੰ ਮਿਲਣ ਮੌਕੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਨਾਲ ਡੀਨ ਅਕਾਦਮਿਕ ਮਾਮਲੇ ਪ੍ਰੋ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਕੇ.ਐਸ. ਚਾਹਲ, ਡੀਨ ਵਿਿਦਆਰਥੀ ਭਲਾਈ ਪ੍ਰੋ. ਹਰਿੰਦਰ ਸਿੰਘ ਸੈਣੀ, ਐਸੋਸੀਏਟ ਡੀ.ਐਸ.ਡਬਲਯੂ. ਪ੍ਰੋ. ਕਮਲੇਸ਼ ਅਤੇ ਪ੍ਰੋ. ਪੂਜਾ ਤੋਂ ਇਲਾਵਾ ਸੁਰੱਖਿਆ ਅਧਿਕਾਰੀ ਸ਼੍ਰੀ ਹਰਿੰਦਰ ਸਿੰਘ ਸੰਧੂ ਸਨ।
ਵਾਈਸ-ਚਾਂਸਲਰ ਨੇ ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅੰਮ੍ਰਿਤਸਰ ਵਿਚ ਸਥਿਤੀ ਨੂੰ ਕੰਟਰੋਲ ਹੇਠ ਅਤੇ ਤਣਾਅਪੂਰਨ ਸਥਿਤੀ ਨੂੰ ਸੰਭਾਲਣ ਲਈ ਲਈ ਕੀਤੇ ਜਾ ਰਹੇ ਯਤਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੇ ਵਿਿਦਆਰਥੀਆਂ ਦੀ ਸੁਰੱਖਿਆ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ ਹਨ।