ਵਿਆਹ ਦਾ ਝਾਂਸਾ ਦੇ ਕੇ ਸਬੰਧ ਬਣਾਉਣ ਦੇ ਦੋਸ਼ 'ਚ ਨੌਜਵਾਨ ਖ਼ਿਲਾਫ਼ ਪਰਚਾ ਦਰਜ
- ਰਿਪੋਰਟ 'ਚ ਮਾਂ ਵੀ ਨਾਮਜ਼ਦ , ਨੌਜਵਾਨ ਵਿਦੇਸ਼ ਹੋਇਆ ਫ਼ਰਾਰ
ਮਲਕੀਤ ਸਿੰਘ ਮਲਕਪੁਰ
ਲਾਲੜੂ 10 ਜਨਵਰੀ 2025: ਸਥਾਨਕ ਪੁਲਿਸ ਨੇ ਵਿਆਹ ਦਾ ਝਾਸਾਂ ਦੇ ਕੇ 35 ਸਾਲਾ ਇੱਕ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਵਿੱਚ ਅੰਬਾਲਾ ਵਾਸੀ ਇੱਕ ਨੌਜਵਾਨ ਅਤੇ ਉਸ ਦਾ ਕਥਿਤ ਸਾਥ ਦੇਣ ਵਾਲੀ ਉਸ ਦੀ ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੋਣ ਤੋਂ ਸਿਰਫ਼ ਦੋ ਦਿਨ ਪਹਿਲਾਂ ਨੌਜਵਾਨ ਭਾਰਤ ਛੱਡ ਕੇ ਵਿਦੇਸ਼ ਚਲਾ ਗਿਆ ਦੱਸਿਆ ਜਾਂਦਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਿਕ ਨੇੜਲੇ ਪਿੰਡ ਵਿੱਚ ਰਹਿਣ ਵਾਲੀ ਇੱਕ 35 ਸਾਲਾ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਉਸ ਨੇ ਦੋਸ਼ ਲਾਇਆ ਕਿ ਉਹ ਅੰਬਾਲਾ ਸ਼ਹਿਰ ਦੇ ਰਹਿਣ ਵਾਲੇ ਨਵਦੀਪ ਸਿੰਘ ਦੇ ਨਾਲ ਪਿਛਲੇ ਡੇਢ ਸਾਲ ਤੋਂ ਸੰਪਰਕ ਵਿੱਚ ਸੀ । ਨਵਦੀਪ ਨੇ ਉਸ ਨੂੰ ਆਪਣੀ ਮਾਂ ਨਾਲ ਵੀ ਮਿਲਾਇਆ ਅਤੇ ਉਸ ਨੇ ਦੋਸ਼ ਲਾਇਆ ਕਿ ਵਿਆਹ ਬਾਰੇ ਗੁੰਮਰਾਹ ਕਰਦਾ ਰਿਹਾ। ਵਿਆਹ ਕਰਵਾਉਣ ਦੇ ਬਹਾਨੇ ਉਸ ਨੇ ਉਸ ਨਾਲ ਸਰੀਰਕ ਸਬੰਧ ਬਣਾ ਲਏ ਜਦਕਿ ਹੁਣ ਉਹ ਅਤੇ ਉਸਦਾ ਪਰਿਵਾਰ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਹੇ ਹਨ।
ਥਾਣਾ ਮੁੱਖੀ ਲਾਲੜੂ ਆਕਾਸ਼ਦੀਪ ਸ਼ਰਮਾ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਉੱਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਮਾਮਲਾ ਦਰਜ ਹੋਣ ਤੋਂ ਦੋ ਦਿਨ ਪਹਿਲਾਂ ਹੀ ਵਿਦੇਸ਼ ਚਲਾ ਗਿਆ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।