ਵਿਦਿਆਰਥੀਆਂ ਨੂੰ ਠੋਸ ਕੂੜੇ ਦੇ ਪ੍ਰਬੰਧ, ਆਲੇ ਦੁਆਲੇ ਦੀ ਸਫਾਈ ਅਤੇ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ
- ‘ਸਫ਼ਾਈ ਅਪਣਾਓ ਬਿਮਾਰੀ ਭਜਾਓ’ ਮੁਹਿੰਮ ਅਧੀਨ ਕਰਵਾਈਆਂ ਜਾ ਰਹੀਆਂ ਹਨ ਗਤੀਵਿਧੀਆਂ
ਰੋਹਿਤ ਗੁਪਤਾ
ਬਟਾਲਾ, 4 ਜੁਲਾਈ 2025 - ‘ਸਵੱਛ ਭਾਰਤ ਅਭਿਆਨ’ ਨੂੰ ਮੁੱਖ ਰੱਖਦੇ ਹੋਏ ਸਥਾਨਕ ਸਰਕਾਰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ‘ਸਫ਼ਾਈ ਅਪਣਾਓ ਬਿਮਾਰੀ ਭਜਾਓ’ ਮੁਹਿੰਮ ਅਧੀਨ ਸ਼ਹਿਰ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਈ.ਸੀ. ਮੈਡਮ ਪ੍ਰਭਜੋਤ ਕੌਰ ਨੇ ਦੱਸਿਆ ਕਿ ਅੱਜ ਆਰੀਆ ਸਮਾਜ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਰਮਪੁਰਾ ਕਲੋਨੀ ਦੇ ਵਿਦਿਆਰਥੀਆਂ ਨੂੰ ਠੋਸ ਕੂੜੇ ਦੇ ਪ੍ਰਬੰਧ, ਆਲੇ ਦੁਆਲੇ ਦੀ ਸਫਾਈ ਅਤੇ ਰੁੱਖ ਲਾਉਣ ਲਈ ਪਲਾਸਟਿਕ ਮੁਕਤ ਵਾਤਾਵਰਣ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਉਨਾਂ ਅੱਗੇ ਦੱਸਿਆ ਕਿ ਸਵੱਛ ਭਾਰਤ ਦੀ ਟੀਮ ਵੱਲੋਂ ਸ਼ਹਿਰ ਵਾਸੀਆਂ ਨੂੰ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਰੱਖਣ ਦਾ ਡੈਮੋ ਦਿੱਤਾ ਗਿਆ ਅਤੇ ਇਸਦੇ ਫਾਇਦੇ ਦੱਸੇ ਗਏ। ਉਨਾਂ ਦੱਸਿਆ ਕਿ ਇਸ ਮੁਹਿਮ ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਸਫਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਕੁਲਦੀਪ ਸਿੰਘ, ਅਜੇ ਕੁਮਾਰ ਅਤੇ ਮੋਟੀਵੇਟਰਜ਼ ਹਾਜਰ ਮੌਜੂਦ ਸਨ।