ਵਿਧਾਇਕ ਮਾਲੇਰਕੋਟਲਾ ਵਲੋਂ ਵਿਕਾਸ ਕਾਰਜ ਕੀਤੇ ਲੋਕ ਅਰਪਿਤ
*‘ਪੰਜਾਬ ਸਿੱਖਿਆ ਕ੍ਰਾਂਤੀ’ਸੂਬੇ ਦੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਨ ਵਾਲਾ ਕਦਮ –ਵਿਧਾਇਕ ਮਾਲੇਰਕੋਟਲਾ
* ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਆਪਣੇ ਬੱਚਿਆਂ ਨੂੰ ਸਿੱਖਿਆ ਦਿਵਾਉਣ ਲਈ ਮਾਪਿਆਂ ਦੀ ਪਹਿਲੀ ਪਸੰਦ ਸਰਕਾਰੀ ਸਕੂਲ ਹੋਣਗੇ
ਮਾਲੇਰਕੋਟਲਾ 21 ਅਪ੍ਰੈਲ :2025
ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 05 ਵੱਖਵੱਖ ਸਰਕਾਰੀ ਸਕੂਲਾਂ ਵਿੱਚ ਕਰੀਬ 49 ਲੱਖ 63 ਹਜਾਰ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ 03 ਪ੍ਰਾਇਮਰੀ ਸਕੂਲਾਂ ਵਿੱਚ 43 ਲੱਖ 91 ਹਜਾਰ , ਮਿਡਲ ਸਕੂਲ ਵਿਖੇ 2 ਲੱਖ 32 ਹਜਾਰ ਰੁਪਏ ਅਤੇ ਹਾਈ ਸਕੂਲ ਵਿੱਚ 03 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕੰਮ ਸ਼ਾਮਲ ਹਨ। ਇਨ੍ਹਾਂ ਕਾਰਜਾਂ ਵਿੱਚ ਮੁੱਖ ਤੌਰ ’ਤੇ ਆਧੁਨਿਕ ਨਵੇ ਕਲਾਸ ਰੂਮਜ਼, ਚਾਰਦਿਵਾਰੀਆਂ,ਨਵੇਂ ਪਖਾਨੇ,ਇਮਾਰਤ ਦੇ ਨਵੀਨੀਕਰਨ ਜ਼ਰੂਰੀ ਮੁਰੰਮਤ ਦੇ ਕੰਮ ਸ਼ਾਮਲ ਹਨ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਦੀ ਪਤਨੀ ਫਰਿਆਲ ਰਹਿਮਾਨ ਵੀ ਮੌਜੂਦ ਸਨ ।
ਵਿਧਾਇਕ ਮਾਲੇਰਕੋਟਲਾ ਨੇ ਪਿੰਡ ਧੰਨੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਲਈ 02 ਲੱਖ ਰੁਪਏ ਦੀ ਗਰਾਂਟ ਅਤੇ ਸਰਕਾਰੀ ਮਿਡਲ ਸਕੂਲ ਵਿਖੇ 03 ਲੱਖ ਰੁਪਏ ਦੀ ਗਰਾਂਟ ਅਤੇ ਪਿੰਡ ਈਮਾਮਗੜ੍ਹ ਦੇ ਸਰਕਾਰੀ ਹਾਈ ਸਕੂਲ ਲਈ 05 ਲੱਖ ਰੁਪਏ ਦੀ ਵਿਸ਼ੇਸ ਗਰਾਂਟ ਦੇਣ ਦਾ ਐਲਾਨ ਵੀ ਕੀਤਾ ।
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਰਕਾਰੀ ਸਕੂਲਾਂ ਵਿਖੇ ਵੱਖਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ। ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ