ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪੰਜ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਲੋਕ ਸਮਰਪਿਤ
- ਕਿਹਾ, ਬੱਲੂਆਣਾ ਹਲਕੇ ਵਿੱਚ ਸਕੂਲਾਂ ਲਈ ਸਰਕਾਰ ਨੇ ਹੁਣ ਤੱਕ ਜਾਰੀ ਕੀਤੇ 100 ਕਰੋੜ
ਬੱਲੂਆਣਾ, ਅਬੋਹਰ ਫਾਜ਼ਿਲਕਾ 11 ਅਪ੍ਰੈਲ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਪੰਜ ਸਕੂਲਾਂ ਵਿੱਚ 4 ਕਰੋੜ 20 ਲੱਖ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਦੌਰਾਨ ਉਨਾਂ ਨੇ ਇੰਦਰਾ ਕਲੋਨੀ ਪਿੰਡ ਨਿਹਾਲ ਖੇੜਾ ਦੇ ਪ੍ਰਾਈਮਰੀ ਸਕੂਲ ਵਿੱਚ 12.87 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਪਿੰਡ ਨਿਹਾਲ ਖਿੜਾ ਦੇ ਪ੍ਰਾਈਮਰੀ ਸਕੂਲ ਵਿੱਚ 15 ਲੱਖ 26 ਹਜਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਦੋ ਕਰੋੜ 21 ਲੱਖ 46 ਹਜਾਰ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਪਿੰਡ ਡੰਗਰ ਖੇੜਾ ਵਿੱਚ ਪ੍ਰਾਇਮਰੀ ਸਕੂਲ ਵਿੱਚ 70 ਲੱਖ 46 ਹਜਾਰ ਰੁਪਏ ਅਤੇ ਸੀਨੀਅਰ ਸੈਕੈਂਡਰੀ ਸਕੂਲ ਵਿੱਚ 1 ਕਰੋੜ 2000 ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਬੋਲਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਜਾਰੀ ਕੀਤੀਆਂ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਹਲਕੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ 1900 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਕੂਲਾਂ ਵਾਸਤੇ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅਸੀਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਸੁਪਨਾ ਲੈ ਕੇ ਚੱਲੇ ਸੀ ਜਿਸ ਨੂੰ ਸਾਕਾਰ ਰੂਪ ਦਿੱਤਾ ਜਾ ਰਿਹਾ ਹੈ। ਉਹਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 56000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 3700 ਸਰਕਾਰੀ ਨੌਕਰੀਆਂ ਬੱਲੂਆਣਾ ਹਲਕੇ ਦੇ ਨੌਜਵਾਨਾਂ ਨੂੰ ਮਿਲੀਆਂ ਹਨ ।
ਇਸ ਮੌਕੇ ਉਨਾਂ ਨੇ ਪਿੰਡ ਨਿਹਾਲ ਖੇੜਾ ਦੇ ਸਰਕਾਰੀ ਸਕੂਲ ਨੂੰ ਵੀਹ ਲੱਖ ਰੁਪਏ ਅਤੇ ਪਿੰਡ ਡੰਗਰ ਖੇੜਾ ਦੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਲਈ 55 ਲੱਖ ਰੁਪਏ ਹੋਰ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਲਗਾਤਾਰ ਸਕੂਲਾਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਨੂੰ ਲੋਕ ਸਮਰਪਿਤ ਕੀਤਾ ਜਾ ਰਿਹਾ ਹੈ ਅਤੇ ਵਿੱਦਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।
ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸਤੀਸ਼ ਕੁਮਾਰ, ਬਲਾਕ ਸਿੱਖਿਆ ਅਫਸਰ ਅਜੇ ਕੁਮਾਰ ਅਤੇ ਭਾਲਾ ਰਾਮ, ਸਿੱਖਿਆ ਕੋਆਡੀਨੇਟਰ ਸਿਮਰਜੀਤ, ਡੀਐਨਓ ਵਿਜੇਪਾਲ, ਸੁਖਦੇਵ ਸਿੰਘ ਗਿੱਲ, ਸਰਪੰਚ ਖਜਾਨ ਚੰਦ, ਬਲਾਕ ਪ੍ਰਧਾਨ ਬਲਦੇਵ ਸਿੰਘ ਖਹਿਰਾ, ਜੋਤੀ ਪ੍ਰਕਾਸ਼, ਸੁਸ਼ੀਲ ਕੁਮਾਰ ਆਦਿ ਦੀ ਹਾਜ਼ਰ ਸਨ।