ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 7 ਜਨਵਰੀ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕੇ ਦੇ ਮੋਹਤਬਰ ਵਿਅਕਤੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨਾਂ ਅੱਗੇ ਕਿਹਾ ਪੰਜਾਬ ਸਰਕਾਰ ਵਲੋਂ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕਰੀਬ 50 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ। ਹਰ ਮਹੀਨੇ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫਤ ਨਿਰਵਿਘਨ ਦਿੱਤੀ ਜਾ ਰਹੀ ਹੈ। ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਵਿਸ਼ੇਸ ਕੈਂਪਾਂ ਜ਼ਰੀਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਇਆ ਜਾਵੇਗਾ।