ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਹਲਕੇ ਅੰਦਰ ਵੱਖ-ਵੱਖ ਸੜਕਾਂ ਦੀ ਮੁਰੰਮਤ ਕਰਵਾਉਣ ਲਈ ਕੰਮ ਪਾਸ ਹੋ ਗਿਆ ਹੈ ਅਤੇ ਸੜਕਾਂ ਦੀ ਰਿਪੇਅਰ ਜਲਦ ਸ਼ੁਰੂ ਹੋਵੇਗੀ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 27 ਫਰਵਰੀ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ।
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਸੜਕਾਂ ਦੀ ਮੁਰੰਮਤ ਕਰਵਾਉਣ ਲਈ ਕੰਮ ਪਾਸ ਹੋ ਗਿਆ ਹੈ ਅਤੇ ਜਲਦ ਹੀ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਪਹਿਲਾਂ ਵੀ ਹਲਕੇ ਅੰਦਰ ਸੜਕਾਂ ਦਾ ਨਿਰਮਾਣ ਅਤੇ ਰਿਪੇਅਰ ਦਾ ਕੰਮ ਚੱਲ ਰਿਹਾ ਹੈ।
ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।