ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ 4 ਸਕੂਲਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਸੁਵਿਧਾਵਾਂ ਨੂੰ ਦੇਖਦਿਆਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦਾ ਵਧਿਆ ਦਾਖਲਾ -ਸੇਖੋਂ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 21 ਅਪ੍ਰੈਲ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਸਿਖਿਆ ਤੇ ਸਿਹਤ ਖੇਤਰਾਂ ਦੇ ਵਿਕਾਸ ਤੇ ਕੀਤੇ ਗਏ ਵਾਅਦਿਆਂ ਤੇ ਪੂਰਾ ਉਤਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਪੰਜਾਬ ਸਿਖਿਆ ਕ੍ਰਾਂਤੀ ਪ੍ਰੋਜੈਕਟ ਤਹਿਤ ਸਕੂਲਾਂ ਅੰਦਰ ਲਗਾਤਾਰ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕਾ ਫਰੀਦਕੋਟ ਦੇ 4 ਸਕੂਲਾਂ ਵਿੱਚ ਲੱਖਾਂ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ, ਉਸਦੇ ਪ੍ਰਮੁੱਖ ਖੇਤਰ ਸਿਖਿਆ ਤੇ ਸਿਹਤ ਹਨ, ਜਿਸਦੇ ਵਿਕਾਸ ਵਿਚ ਮੁੱਖ ਮੰਤਰੀ ਪੰਜਾਬ ਤੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਹੂਲਤਾਂ ਦੇ ਪੱਖੋਂ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਸਕੂਲਾਂ ਅੰਦਰ ਬਿਹਤਰ ਬੁਨਿਆਦੀ ਢਾਚਾ ਸਥਾਪਿਤ ਕਰਨ ਲਈ ਸਰਕਾਰ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ ਫਰੀਦਕੋਟ ਵਿਖੇ 37.98 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬਲਬੀਰ ਬਸਤੀ ਫਰੀਦਕੋਟ ਵਿਖੇ 5.7 ਲੱਖ, ਸਰਕਾਰੀ ਪ੍ਰਾਇਮਰੀ ਬਲਬੀਰ ਸਕੂਲ ਲੜਕੇ ਵਿਖੇ 2.28 ਲੱਖ, ਸਰਕਾਰੀ ਮਿਡਲ ਬਲਬੀਰ ਸਿੰਘ ਫਰੀਦਕੋਟ ਵਿਖੇ 2 ਲੱਖ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਜਨਾ ਕੌਂਲ, ਬੀ.ਪੀ.ਈ.ਓ ਸੁਸ਼ੀਲ ਕੁਮਾਰ ਔਜਲਾ, ਪਰਮਜੀਤ ਕੌਰ, ਨਿਰਮਲਜੀਤ ਕੌਰ, ਲਖਵਿੰਦਰ ਸਿੰਘ, ਸਕੂਲ ਇੰਜਾਰਜ ਮਨਿੰਦਰ ਸਚਦੇਵਾ, ਮੋਨਿਕਾ ਮਿੱਤਲ, ਪ੍ਰਭਜੋਤ ਕੌਰ, ਕਮਲਜੀਤ ਕੌਰ, ਰਮਨਦੀਪ ਕੌਰ, ਵੀਰਪਾਲ ਕੌਰ, ਨਿਰਮਲ ਕੌਰ, ਸੁਨੀਤਾ ਰਾਣੀ, ਸਰਬਜੀਤ ਕੌਰ, ਤਰੁਣ ਕੁਮਾਰ, ਸ਼ਰਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ।