ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵਿਕਾਸ ਕੰਮ ਕੀਤੇ ਲੋਕ ਸਮਰਪਿਤ
-ਕਿਹਾ, ਬਦਲ ਰਹੀ ਹੈ ਸਕੂਲਾਂ ਦੀ ਨੁਹਾਰ, ਬੱਚਿਆਂ ਨੂੰ ਮਿਲੇਗਾ ਬਿਹਤਰ ਭਵਿੱਖ
ਫਾਜ਼ਿਲਕਾ 24 ਅਪ੍ਰੈਲ ( ) – ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਖੂਈ ਖੇੜਾ ਅਤੇ ਬੋਦੀ ਵਾਲਾ ਪੀਥਾ ਤੇ ਤਿੰਨ ਸਰਕਾਰੀ ਸਕੂਲਾਂ ਵਿੱਚ ਸ਼ਿਕਰਤ ਕਰਦਿਆਂ ਇੰਨ੍ਹਾਂ ਸਕੂਲਾਂ ਵਿਚ ਹੋਈ 1.51 ਕਰੋੜ ਰੁਪਏ ਦੇ ਕੰਮਾਂ ਦੇ ਰਸਮੀ ਉਦਘਾਟਨ ਕੀਤੇ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਦਾ ਵੱਡੇ ਪੱਧਰ 'ਤੇ ਕਾਇਆ-ਕਲਪ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਹਾਣੀ ਬਣ ਸਕਣ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਇਹ ਸਕੂਲ ਸਾਡੇ ਬੱਚਿਆਂ ਨੂੰ ਬਿਹਤਰ ਭਵਿੱਖ ਦੇਣਗੇ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਨਾਲ-ਨਾਲ ਪੰਜਾਬ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅੱਜ ਉਨ੍ਹਾਂ ਨੇ ਇਹ ਉਦਘਾਟਨ ਕੀਤੇ ਹਨ।
ਇਸ ਮੌਕੇ ਉਨ੍ਹਾਂ ਦੇ ਧਰਮ ਪਤਨੀ ਖੁਸਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਆਰੰਭ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨੀ ਗੰਭੀਰ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰੱਚਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵੱਖ-ਵੱਖ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਪਸਾਰ ਸਬੰਧੀ ਉਦਘਾਟਨੀ ਸਮਾਰੋਹ ਆਯੋਜਿਤ ਕੀਤੇ ਜਾ ਰਹੇ ਹਨ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਸ੍ਰੀ ਸੁਰਿੰਦਰ ਕੰਬੋਜ ਨੇ ਵੀ ਸੰਬੋਧਨ ਕੀਤਾ। ਇੱਥੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਵਿੰਦਰ ਸਿੰਘ, ਪ੍ਰਿੰਸੀਪਲ ਗੁਰਦੀਪ ਕੁਮਾਰ, ਡੀਐਨਓ ਵਿਜੈ ਪਾਲ ਵੀ ਹਾਜਰ ਸਨ।
ਬਾਕਸ ਲਈ ਪ੍ਰਸਤਾਵਿਤ
ਕਿਸ ਸਕੂਲ ਵਿਚ ਹੋਏ ਕਿਹੜੇ ਕੰਮ
ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਖੂਈਖੇੜਾ ਵਿਚ 22.53 ਲੱਖ ਰੁਪਏ ਨਾਲ 3 ਕਮਰੇ, 26 ਲੱਖ ਰੁਪਏ ਨਾਲ 4 ਪ੍ਰਯੋਗਸ਼ਾਲਾਵਾਂ, 9.65 ਲੱਖ ਰੁਪਏ ਨਾਲ ਇਕ ਲਾਈਬ੍ਰੇਰੀ, 7 ਲੱਖ ਰੁਪਏ ਨਾਲ ਚਾਰਦਿਵਾਰੀ, 1.18 ਲੱਖ ਰੁਪਏ ਨਾਲ ਟੁਆਲਿਟ ਅਤੇ 31.15 ਲੱਖ ਰੁਪਏ ਨਾਲ ਹੋਰ ਵਿਕਾਸ ਕੰਮ ਹੋਏ ਹਨ। ਇਸੇ ਤਰਾਂ ਇਸੇ ਪਿੰਡ ਦੇ ਪ੍ਰਾਈਮਰੀ ਸਕੂਲ ਵਿਚ 7.51 ਲੱਖ ਰੁਪਏ ਨਾਲ ਇਕ ਕਮਰਾ, 2.20 ਲੱਖ ਰੁਪਏ ਨਾਲ ਚਾਰਦਿਵਾਰੀ ਅਤੇ 20.08 ਲੱਖ ਰੁਪਏ ਨਾਲ ਹੋਰ ਵਿਕਾਸ ਕੰਮ ਹੋਏ ਹਨ। ਪਿੰਡ ਬੋਦੀ ਵਾਲਾ ਪੀਥਾ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿਚ 7.51 ਲੱਖ ਰੁਪਏ ਨਾਲ ਇਕ ਕਮਰਾ, 10.75 ਲੱਖ ਨਾਲ ਚਾਰਦਿਵਾਰੀ ਅਤੇ 5.65 ਲੱਖ ਨਾਲ ਹੋਰ ਵਿਕਾਸ ਕਾਰਜ ਕਰਵਾਏ ਗਏ ਹਨ।