ਵਿਸਾਖੀ ਮੌਕੇ ਭਗਵੰਤ ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ
ਪਟਿਆਲਾ, 13 ਅਪ੍ਰੈਲ 2025 - ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ ਤੱਕ ਪੁੱਜਦੀ ਹੰਸਲੀ ਦੀ ਮੁਰੰਮਤ ਨੂੰ ਲੈ ਕੇ ਮੰਗ ਪੱਤਰ ਵੀ ਸੌਂਪਿਆ ਅਤੇ ਮੰਗ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁੁਰਬ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਸ਼ਤਾਬਦੀਆਂ ਦੇ ਰੂਪ ਵਿਚ ਮਨਾਉਣ ਜਾ ਰਿਹਾ ਹੈ ਇਸ ਕਰਕੇ ਹੰਸਲੀ ਦੀ ਮੁਰੰਮਤ ਜਲਦ ਕਰਵਾ ਦਿੱਤੀ ਜਾਵੇ, ਜਿਸ ’ਤੇ ਮੁੱਖ ਮੰਤਰੀ ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ’ਤੇ ਅਮਲ ਕਰਨ ਅਤੇ ਹੰਸਲੀ ਦੀ ਮੁਰੰਮਤ ਕਰਨ ਦੇ ਆਦੇਸ਼ ਜਾਰੀ ਕੀਤੇ ।