ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਯਤਨਾਂ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 8 ਜੂਨ 2026 :ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ ਹੋਣ ਬਾਅਦ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਰਣਧੀਰ ਸਿੰਘ ਧੀਰਾ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲਿਆ।
ਇਸ ਦੌਰਾਨ ਉਨ੍ਹਾਂ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਪੂਰਨ ਭਰੋਸਾ ਦਿਵਾਇਆ ਕਿ ਵਪਾਰੀ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ 'ਤੇ ਜਤਾਇਆ ਹੈ, ਉਹ ਉਸ ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ।
ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਤੇ ਚੀਫ਼ ਵਿਪ ਕੈਬਿਨੇਟ ਰੈਂਕ ਪ੍ਰੋ: ਬਲਜਿੰਦਰ ਕੌਰ ਦੇ ਪਿਤਾ ਸ. ਦਰਸ਼ਨ ਸਿੰਘ ਜਗਾ ਰਾਮ ਤੀਰਥ ਨੇ ਓਹਨਾਂ ਦਾ ਸਵਾਗਤ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਟੇਕ ਸਿੰਘ ਬੰਗੀ ਅਤੇ ਹੋਰ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ।
- Download Babushahi App
-
-