ਵੱਡਾ ਐਕਸ਼ਨ! ਪੰਜਾਬ ਦੇ 6 ਅਧਿਆਪਕ ਮੁਅੱਤਲ
ਚੰਡੀਗੜ੍ਹ, 16 ਅਪ੍ਰੈਲ 2025- ਲੁਧਿਆਣਾ ਚੋਣਾਂ ਵਿੱਚ ਡਿਊਟੀ ਦੌਰਾਨ ਅਣਗਹਿਲੀ ਵਰਤਣ ਅਤੇ ਡਿਊਟੀ ਤੇ ਹਾਜ਼ਰ ਨਾ ਰਹਿਣ ਦੇ ਚੱਲਦਿਆਂ ਹੋਇਆ ਐਡਿਸ਼ਨਲ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਵਲੋਂ 6 ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਅਧਿਆਪਕਾਂ ਵਿੱਚ ਉਮਾ ਸ਼ਰਮਾ ਪ੍ਰਾਇਮਰੀ ਕੇਡਰ, ਗੁਰਵਿੰਦਰ ਕੌਰ ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਜਸਪ੍ਰੀਤ ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਸਰਬਜੀਤ ਕੌਰ ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਹਰਦੀਪ ਕੌਰ ਸਹਿਯੋਗੀ ਅਧਿਆਪਕਾ ਅਤੇ ਮਨਮਿੰਦਰ ਕੌਰ ਸਹਿਯੋਗੀ ਅਧਿਆਪਕਾ ਸ਼ਾਮਲ ਹਨ।