ਵੱਡੀ ਖ਼ਬਰ: ਇਆਲ਼ੀ ਦੇ ਬਾਗ਼ੀ ਸੁਰ ਕਾਇਮ, ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦਾ ਕੀਤਾ ਵਿਰੋਧ
ਚੰਡੀਗੜ੍ਹ, 13 ਫਰਵਰੀ 2025- ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਬਾਗ਼ੀ ਸੁਰ ਕਾਇਮ ਨਜ਼ਰ ਆ ਰਹੇ ਹਨ। ਕਿਉਂਕਿ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਵਿਰੋਧ ਕੀਤਾ ਹੈ। ਇਆਲ਼ੀ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਐਸਜੀਪੀਸੀ ਨੇ ਜੋ ਫ਼ੈਸਲਾ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦਾ ਫ਼ੈਸਲਾ ਕੀਤਾ, ਉਹ ਬਹੁਤ ਨਿੰਦਣਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਹਿ ਚੁੱਕੇ ਹਨ ਕਿ ਐਸਜੀਪੀਸੀ ਨੂੰ ਕੋਲ ਜਾਂਚ ਕਰਨ ਦਾ ਅਧਿਕਾਰ ਨਹੀਂ ਹੈ, ਫਿਰ ਇਨ੍ਹਾਂ ਨੇ ਕਿਵੇਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫ਼ੈਸਲੇ ਦੇ ਖ਼ਿਲਾਫ਼ ਜਾ ਕੇ ਆਪਣਾ ਹੁਕਮ ਸੁਣਾਇਆ? ਉਨ੍ਹਾਂ ਕਿਹਾ ਕਿ ਜੋ ਵੀ ਹੋਇਆ ਗ਼ਲਤ ਹੋਇਆ, ਅਸੀਂ ਅੱਜ 7 ਮੈਂਬਰੀ ਦੀ ਹੋ ਰਹੀ ਮੀਟਿੰਗ ਵਿੱਚ ਬਾਰੇ ਵੀ ਗੱਲਬਾਤ ਕਰਾਂਗੇ।