ਵੱਡੀ ਖ਼ਬਰ: ਕੁੰਦਨ ਗੋਗੀਆ ਬਣੇ MC ਪਟਿਆਲਾ ਦੇ ਨਵੇਂ ਮੇਅਰ (ਵੇਖੋ ਵੀਡੀਓ)
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 10 ਜਨਵਰੀ 2025- ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਟਿਆਲਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਨਗਰ ਨਿਗਮ ਦੇ ਮੇਅਰ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਨਵੇਂ ਮੇਅਰ ਕੁੰਦਨ ਗੋਗੀਆ ਹੋਣਗੇ। ਭਾਜਪਾ ਤੋਂ ਆਪ ਵਿਚ ਸ਼ਾਮਲ ਹੋਏ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ।
ਇਸ ਮੌਕੇ ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।