ਵੱਡੀ ਖ਼ਬਰ: ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਹੜਤਾਲ ਖਤਮ
ਚੰਡੀਗੜ੍ਹ, 16 ਅਗਸਤ 2025 - ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ 14 ਅਗਸਤ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਸਨ। ਪੰਜਾਬ ਸਰਕਾਰ ਵੱਲੋਂ ਕੰਟਰੈਕਟ ਵਰਕਰਜ਼ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਟ੍ਰਾਂਸਪੋਰਟ ਰਾਜੀਵ ਗੁਪਤਾ ਵੱਲੋਂ ਦਿੱਤੀ ਗਈ ਹੈ।