ਵੱਡੀ ਖ਼ਬਰ: ਸ਼ਿਵਰਾਤਰੀ ਦੌਰਾਨ ਅੰਮ੍ਰਿਤਸਰ ‘ਚ ਚੱਲੀ ਗੋਲੀ, ਔਰਤ ਸਮੇਤ ਦੋ ਜ਼ਖਮੀ
ਪੁਲਿਸ ਵੱਲੋਂ ਜਾਂਚ ਜਾਰੀ
ਅੰਮ੍ਰਿਤਸਰ, 26 ਫਰਵਰੀ 2025– ਸ਼ਿਵਰਾਤਰੀ ਦੌਰਾਨ ਅੰਮ੍ਰਿਤਸਰ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਇੱਕ ਔਰਤ ਸਮੇਤ ਦੋ ਲੋਕ ਜ਼ਖਮੀ ਹੋ ਗਏ। ਇਹ ਹਮਲਾ ਕਿਸ ਨੇ ਅਤੇ ਕਿਉਂ ਕੀਤਾ, ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ। ਮੌਕੇ ‘ਤੇ ਪੁਲਿਸ ਅਤੇ ਫੋਰੈਂਸਿਕ ਟੀਮ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।