ਵੱਡੀ ਖ਼ਬਰ: ਸ਼ੰਭੂ ਤੇ ਖ਼ਨੌਰੀ ਮੋਰਚੇ ਦੀ ਲੀਡਰਸਿਪ ਚ ਪੈਦਾ ਹੋਏ ਮੱਤਭੇਦ, ਪੰਧੇਰ ਨੇ ਕਿਹਾ- ਡੱਲੇਵਾਲ ਮਰਨ ਵਰਤ ਛੱਡਣ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 20 ਜਨਵਰੀ 2025- ਪਿਛਲੇ ਕਈ ਮਹੀਨਿਆਂ ਤੋਂ ਐਮਐਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖ਼ਨੌਰੀ ਬਾਰਡਰ ਤੇ ਕਿਸਾਨਾਂ ਦੇ ਮੋਰਚੇ ਚੱਲ ਰਹੇ ਹਨ। ਹੁਣ ਇਨ੍ਹਾਂ ਮੋਰਚਿਆਂ ਵਿੱਚ ਮੱਤਭੇਦ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਦੋਵਾਂ ਮੋਰਚਿਆਂ ਦੀ ਲੀਡਰਸਿਪ ਵਿੱਚ ਮੱਤਭੇਦ ਪਿਛਲੇ ਤਿੰਨ ਦਿਨਾਂ ਤੋਂ ਦੇਖੇ ਜਾ ਰਹੇ ਹਨ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਸਾਡੇ ਮੋਰਚਿਆਂ ਵਿੱਚ ਫੁੱਟ ਪਾਉਣ ਦੀ ਕੋਸਿਸ਼ ਕਰ ਰਹੀਆਂ ਹਨ, ਪਰ ਅਸੀਂ ਫੁੱਟ ਦੀਆਂ ਕੋਸਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਪੰਧੇਰ ਨੇ ਕਿਹਾ ਕਿ ਕੱਲ੍ਹ ਨੂੰ ਕਿਸਾਨ ਦਿੱਲੀ ਕੂਚ ਨਹੀਂ ਕਰਨਗੇ। ਇਸ ਤੋਂ ਇਲਾਵਾ ਪੰਧੇਰ ਨੇ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਕਿ, ਫਰਵਰੀ ਵਿੱਚ ਹੋਣ ਵਾਲੀ ਮੀਟਿੰਗ ਚੰਡੀਗੜ੍ਹ ਦੀ ਬਿਜਾਏ ਦਿੱਲੀ ਵਿੱਚ ਹੋਵੇੇ। ਉਨ੍ਹਾਂ ਨੇ ਐਲਾਨ ਕੀਤਾ ਕਿ 26 ਜਨਵਰੀ ਨੂੰ ਜਿਹੜਾ ਟਰੈਕਟਰ ਮਾਰਚ ਕਰਨ ਦਾ ਪ੍ਰੋਗਰਾਮ ਹੈ, ਉਹ ਤਾਂ ਉਸੇ ਤਰ੍ਹਾਂ ਹੀ ਜਾਰੀ ਰਹੇਗਾ, ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।