ਵੱਡੀ ਖ਼ਬਰ: ਵਿਨੋਦ ਜਾਖੜ ਬਣੇ NSUI ਦੇ ਨਵੇਂ ਕੌਮੀ ਪ੍ਰਧਾਨ; ਕਾਂਗਰਸ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਰਵੀ ਜੱਖੂ
ਨਵੀਂ ਦਿੱਲੀ 20 ਫਰਵਰੀ 2026: ਆਲ ਇੰਡੀਆ ਕਾਂਗਰਸ ਕਮੇਟੀ ਨੇ ਵਿਦਿਆਰਥੀ ਰਾਜਨੀਤੀ ਵਿੱਚ ਇੱਕ ਅਹਿਮ ਫੇਰਬਦਲ ਕਰਦਿਆਂ ਵਿਨੋਦ ਜਾਖੜ ਨੂੰ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਨਿਯੁਕਤੀ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
ਵਿਨੋਦ ਜਾਖੜ ਹੁਣ ਦੇਸ਼ ਭਰ ਵਿੱਚ ਕਾਂਗਰਸ ਦੇ ਵਿਦਿਆਰਥੀ ਵਿੰਗ ਦੀ ਅਗਵਾਈ ਕਰਨਗੇ। ਪਾਰਟੀ ਨੇ ਤਤਕਾਲੀ ਪ੍ਰਧਾਨ ਵਰੁਣ ਚੌਧਰੀ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਇਹ ਨਿਯੁਕਤੀ ਪੱਤਰ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਕੀਤਾ ਗਿਆ ਹੈ।
ਵਿਨੋਦ ਜਾਖੜ ਦੀ ਨਿਯੁਕਤੀ ਨੂੰ ਆਉਣ ਵਾਲੀਆਂ ਚੋਣਾਂ ਅਤੇ ਯੂਨੀਵਰਸਿਟੀਆਂ ਵਿੱਚ ਕਾਂਗਰਸ ਦੇ ਅਧਾਰ ਨੂੰ ਮਜ਼ਬੂਤ ਕਰਨ ਦੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਜਾਖੜ ਪਹਿਲਾਂ ਵੀ ਵਿਦਿਆਰਥੀ ਰਾਜਨੀਤੀ ਵਿੱਚ ਕਾਫੀ ਸਰਗਰਮ ਰਹੇ ਹਨ ਅਤੇ ਉਨ੍ਹਾਂ ਦੀ ਸੰਗਠਨਾਤਮਕ ਪਕੜ ਨੂੰ ਦੇਖਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।